ਤਲਵਾੜਾ|ਪੰਜਾਬ ਵਿੱਚ ਪੰਜਾਬ ਸਕੂਲ ਸਿੱਖੀਆ ਬੌਰਡ ਵੱਲੋਂ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋ ਬੱਚਿਆਂ ਨੇ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾ ਕੇ ਮੱਲਾਂ ਮਾਰੀਆ ਹਨ।

ਉੱਥੇ ਹੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਦੇ ਸਰਕਾਰੀ ਕੰਨਿਆ ਸਕੂਲ ਦੀਆਂ 6 ਲੜਕੀਆਂ ਨੇ ਆਪਣਾ ਨਾਮ ਮੈਰਿਟ ਲਿਸਟ ਵਿੱਚ ਦਰਜ ਕਰਵਾਇਆ ਹੈ, ਉੱਥੇ ਹੀ ਇਸ ਸਕੂਲ ਦੀ ਇੱਕ ਲੜਕੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ, ਇਲਾਕੇ ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।

ਜ਼ਿਲ੍ਹਾ ਹੁਸ਼ਿਆਰਪੁਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਲੜਕੀ ਨੇ 492/500 ਪ੍ਰਾਪਤ ਕੀਤੇ ਹਨ। ਜ਼ਿਲਾ ਹੁਸ਼ਿਆਰਪੁਰ ਦਾ ਇਹ ਸਕੂਲ ਪੰਜਾਬ ਦਾ ਪਹਿਲਾ ਸਕੂਲ ਹੈ, ਜਿੱਥੇ ਇੱਕ ਹੀ ਸਕੂਲ ਦੇ 6 ਬੱਚਿਆਂ ਨੇ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾਇਆ ਹੈ। ਨਤੀਜਿਆਂ ਨੂੰ ਲੈ ਕੇ ਬੱਚਿਆਂ, ਸਕੂਲ ਟੀਚਰ ਅਤੇ ਮਾਪਿਆਂ ਵਿੱਚ ਬਹੁਤ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।




































