ਚੰਡੀਗੜ੍ਹ, 20 ਦਸੰਬਰ | ਪੰਜਾਬ ‘ਚ ਨਗਰ ਨਿਗਮ ਚੋਣਾਂ ਕਾਰਨ 21 ਦਸੰਬਰ ਨੂੰ ਚੋਣ ਕਮਿਸ਼ਨ ਵੱਲੋਂ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ 5 ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੋਂ ਇਲਾਵਾ ਕੁਝ ਵਾਰਡ-ਵਾਰ ਜ਼ਿਮਨੀ ਚੋਣਾਂ 21 ਦਸੰਬਰ 2024 ਨੂੰ ਕਰਵਾਈਆਂ ਜਾਣਗੀਆਂ।

ਇਸ ਪਿੱਛੋਂ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਵੀ ਛੁੱਟੀ ਐਲਾਨ ਦਿੱਤੀ ਗਈ ਹੈ, ਜਿਸ ਕਾਰਨ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ‘ਚ ਲਿਖਿਆ ਗਿਆ ਹੈ ਕਿ ਪੰਜਾਬ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਸ਼ਡਿਊਲ ਅਨੁਸਾਰ ਜਿਥੇ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਹੋ ਰਹੀਆਂ ਹਨ, ਉਥੋਂ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਚ 21 ਦਸੰਬਰ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।