ਭਾਰਤ ਨੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੂੰ ਐਲਾਨਿਆ ਅੱਤਵਾਦੀ, ਕ.ਤਲ ਸਮੇਤ ਕਈ ਮਾਮਲੇ ਹਨ ਦਰਜ

0
1304

ਨਵੀਂ ਦਿੱਲੀ, 30 ਦਸੰਬਰ | ਭਾਰਤ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸੰਚਾਲਕ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਕੈਨੇਡਾ ਤੋਂ ਭਾਰਤ ਵਿਚ ਦਹਿਸ਼ਤ ਫੈਲਾਉਣ ਵਾਲੇ ਲੰਡਾ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਸਮੇਤ ਦਰਜਨਾਂ ਕੇਸ ਦਰਜ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਡਾ ਨੂੰ ਯੂ.ਏ.ਪੀ.ਏ ਐਕਟ ਤਹਿਤ ਅੱਤਵਾਦੀ ਐਲਾਨਿਆ ਹੈ। ਲਖਬੀਰ ਲੰਡਾ ਮੋਹਾਲੀ ਅਤੇ ਤਰਨਤਾਰਨ ਵਿਚ ਆਰਪੀਜੀ ਹਮਲਿਆਂ ਦਾ ਮਾਸਟਰਮਾਈਂਡ ਹੈ।

ਇੰਨਾ ਹੀ ਨਹੀਂ ਪਾਕਿਸਤਾਨੀ ਖੁਫੀਆ ਏਜੰਸੀ ਦੇ ਇਸ਼ਾਰੇ ‘ਤੇ ਉਹ ਪੰਜਾਬ ‘ਚ ਹਿੰਦੂ ਨੇਤਾਵਾਂ ਨੂੰ ਫੰਡਿੰਗ ਦੇ ਆਧਾਰ ‘ਤੇ ਨਿਸ਼ਾਨਾ ਬਣਾ ਰਿਹਾ ਹੈ। ਉਹ 9 ਮਈ 2022 ਨੂੰ ਮੋਹਾਲੀ ਵਿਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦਾ ਮਾਸਟਰਮਾਈਂਡ ਹੈ।

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਲੰਡਾ ਪਾਕਿਸਤਾਨ ਤੋਂ ਭਾਰਤ ਵਿਚ ਤਸਕਰੀ ਕੀਤੇ ਹਥਿਆਰਾਂ ਅਤੇ ਆਈਈਡੀ ਯੰਤਰਾਂ ਦੀ ਨਿਗਰਾਨੀ ਕਰਦਾ ਹੈ। ਉਸ ਦਾ ਪਾਕਿਸਤਾਨੀ ਖੁਫੀਆ ਏਜੰਸੀ ਨਾਲ ਗਠਜੋੜ ਹੈ। ਪੰਜਾਬ ਦੇ ਨਾਲ-ਨਾਲ ਉਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਅੱਤਵਾਦੀ ਮਡਿਊਲ ਸਥਾਪਤ ਕਰਦਾ ਹੈ। ਪੰਜਾਬ ਪੁਲਿਸ ਅਤੇ NIA ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਵੇਖੋ ਵੀਡੀਓ

ਲੰਡਾ ਪੰਜਾਬ ਦੇ ਤਰਨਤਾਰਨ ਦਾ ਵਸਨੀਕ ਹੈ, ਜਿਸ ਖਿਲਾਫ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਰੈੱਡ ਕਾਰਨਰ ਨੋਟਿਸ (2021 ਵਿਚ) ਵੀ ਜਾਰੀ ਕੀਤਾ ਹੈ। NIA ਨੇ 2017 ‘ਚ ਕੈਨੇਡਾ ਤੋਂ ਫਰਾਰ ਹੋਏ ਲਖਬੀਰ ਦੇ ਸਿਰ ‘ਤੇ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। ਖੁਫੀਆ ਏਜੰਸੀ ਮੁਤਾਬਕ ਉਹ ਫਿਲਹਾਲ ਕੈਨੇਡਾ ਦੇ ਅਲਬਰਟਾ ‘ਚ ਲੁਕਿਆ ਹੋਇਆ ਹੈ।