ਨਵੀਂ ਦਿੱਲੀ | ਭਾਰਤ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਰਾਹੀਂ ਸਰਕਾਰ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਨਾਲ ਲੋਕਾਂ ਨੂੰ ਟੈਕਸ ‘ਚ ਛੋਟ ਮਿਲਣ ਜਾ ਰਹੀ ਹੈ।
ਮੋਦੀ ਸਰਕਾਰ ਨੇ ਕਿਹਾ ਕਿ ਜੇਕਰ ਹੁਣ ਕੋਈ ਵੀ ਵਿਅਕਤੀ ਨਵੀਂ ਟੈਕਸ ਵਿਵਸਥਾ ਦੇ ਤਹਿਤ ਟੈਕਸ ਦਾਖਿਲ ਕਰੇਗਾ ਤਾਂ ਟੈਕਸਦਾਤਾਵਾਂ ਨੂੰ 7 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਪਹਿਲਾਂ ਇਹ ਸੀਮਾ 5 ਲੱਖ ਰੁਪਏ ਸਾਲਾਨਾ ਸੀ। ਟੈਕਸ ਛੋਟ ਵਧਾ ਕੇ ਮੋਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕੀਤਾ ਹੈ।
ਦੱਸ ਦਈਏ ਕਿ ਇਸ ਸਾਲ ਫਰਵਰੀ ਮਹੀਨੇ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2023 ਪੇਸ਼ ਕਰਦੇ ਹੋਏ ਇਕ ਅਹਿਮ ਐਲਾਨ ਕੀਤਾ ਸੀ। ਇਸ ਘੋਸ਼ਣਾ ਦੇ ਜ਼ਰੀਏ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਵੀਂ ਟੈਕਸ ਪ੍ਰਣਾਲੀ ਵਿਚ ਆਮਦਨ ਕਰ ਛੋਟ ਨੂੰ ਵਧਾ ਕੇ 7 ਲੱਖ ਰੁਪਏ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੀਤਾਰਮਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਸਾਲਾਨਾ ਆਮਦਨ 7 ਲੱਖ ਰੁਪਏ ਤੱਕ ਹੈ, ਉਨ੍ਹਾਂ ਨੂੰ ਹੁਣ ਟੈਕਸ ਨਹੀਂ ਦੇਣਾ ਪਵੇਗਾ।