ਨਵੀਂ ਦਿੱਲੀ | ਕਰਤਾਰਪੁਰ ਸਾਹਿਬ ਕੋਰੀਡੋਰ (ਲਾਂਘਾ) ਖੋਲ੍ਹੇ ਜਾਣ ਨੂੰ ਲੈ ਕੇ ਭਾਰਤ ਦਾ ਵੱਡਾ ਬਿਆਨ ਆਇਆ ਹੈ। ਭਾਰਤ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਅਜੇ ਇਸ ਨੂੰ ਨਹੀਂ ਖੋਲ੍ਹਿਆ ਜਾਵੇਗਾ।

ਪਿਛਲੇ ਦਿਨਾਂ ਦੌਰਾਨ ਪੰਜਾਬ ਦੀਆਂ ਕਈ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਮੰਗ ਕੀਤੀ ਗਈ ਹੈ। ਇਥੋਂ ਤੱਕ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।

ਵੀਰਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀਆਂ ਕਿਆਸਰਾਈਆਂ ਦੇ ਸਵਾਲ ‘ਤੇ ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਆਇਆ ਹੈ। ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਲਾਂਘਾ ਮਾਰਚ 2020 ਤੋਂ ਕੋਰੋਨਾ ਕਰਕੇ ਬੰਦ ਹੈ।

ਇਸ ਤੋਂ ਇਲਾਵਾ ਪਾਕਿਸਤਾਨ ਨੇ ਵੀ ਭਾਰਤ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 1500 ਸ਼ਰਧਾਲੂਆਂ ਦਾ ਇਕ ਜਥਾ 17 ਤੋਂ 26 ਨਵੰਬਰ ਤੱਕ ਪਾਕਿਸਤਾਨ ਜਾ ਰਿਹਾ ਹੈ ਪਰ ਇਹ ਸ਼ਰਧਾਲੂ ਅਟਾਰੀ-ਵਾਹਘਾ ਬਾਰਡਰ ਰਾਹੀਂ ਹੀ ਜਾਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ