ਜਲੰਧਰ . ਪਰਵਾਸੀ ਕਾਮਿਆਂ ਦੀ ਤਰਸਯੋਗ ਹਾਲਤ ਲਈ ਸਰਕਾਰ ਨੂੰ ਜਿੰਮੇਵਾਰ ਠਹਿਰਾਉਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੰਗ ਕੀਤੀ ਹੈ ਕਿ ਉਹ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਪੁਖਤਾ ਕਦਮ ਉਠਾਉਣ ਤਾਂ ਜੋ ਕੋਈ ਵੱਡਾ ਹਾਦਸਾ ਨਾ ਹੋਵੇ। ਉਨ੍ਹਾਂ ਕਾਂਗਰਸ ਵਰਕਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਵਾਸੀਆਂ ਨੂੰ ਭੋਜਨ ਅਤੇ ਰਿਹਾਇਸ਼ ਦੇਣ ਦਾ ਪ੍ਰਬੰਧ ਕਰਨ। ਜਿਕਰਯੋਗ ਹੈ ਕਿ ਪਰਵਾਸੀ ਕਾਮੇ ਵੱਖ-ਵੱਖ ਸ਼ਹਿਰਾਂ ਤੋਂ ਆਪਣੇ ਘਰਾਂ ਲਈ ਪੈਦਲ ਹੀ ਰਵਾਨਾ ਹੋ ਗਏ ਹਨ ਜਦਕਿ ਸੂਬਿਆਂ ਦੀਆਂ ਸਰਹੱਦਾਂ ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ ਹੈ। ਕਾਂਗਰਸ ਆਗੂ ਨੇ ਟਵਿਟਰ ਤੇ ਲਿਖਿਆ ਡਰਾਉਣੇ ਹਾਲਾਤ ਲਈ ਸਰਕਾਰ ਜਿੰਮੇਵਾਰ ਹੈ।
ਨਾਗਰਿਕਾਂ ਨੂੰ ਅਜਿਹੇ ਹਾਲਾਤ ਵਿਚ ਫਸਾਉਣਾ ਵੱਡਾ ਅਪਰਾਧ ਹੈ। ਉਹਨਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਭੈਣਾਂ ਅਤੇ ਭਰਾਵਾਂ ਨੂੰ ਹਮਾਇਤ ਦੇਣ ਦੀ ਲੋੜ ਹੈ। ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਨਿਰਾਸ਼ਾ ਵਾਲੇ ਮਾਹੌਲ ਲਈ ਸਰਕਾਰ ਦੀ ਤਿਆਰੀ ਤੇ ਸਵਾਲ ਉਠਾਏ ਹਨ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ