ਪੰਜਾਬ ਦੇ ਸਰਕਾਰੀ ਸਕੂਲ CCTV ਕੈਮਰਿਆਂ ਨਾਲ ਹੋਣਗੇ ਲੈਸ, ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਪ੍ਰਣਾਲੀ ‘ਤੇ ਰਹੇਗੀ ਨਜ਼ਰ

0
1301

ਚੰਡੀਗੜ੍ਹ | ਮਾਨ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਕਈ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਤੋਂ ਬਾਅਦ ਹੁਣ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਨੂੰ ਹਾਈਟੈੱਕ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਸੂਬੇ ਦੇ 15 ਹਜ਼ਾਰ 584 ਸਰਕਾਰੀ ਸਕੂਲਾਂ ਨੂੰ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲੈਸ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ 26 ਕਰੋੜ 40 ਲੱਖ ਰੁਪਏ ਵੀ ਜਾਰੀ ਕੀਤੇ ਗਏ ਹਨ।

ਪੰਜਾਬ ਸਰਕਾਰ ਨੇ 21 ਜਨਵਰੀ 2023 ਨੂੰ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਸੀ। ਇਸ ਸਕੀਮ ਤਹਿਤ ਸਾਰੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਤਕਨੀਕ ਨਾਲ ਅਪਗ੍ਰੇਡ ਕਰਨ ਦੀ ਗੱਲ ਕਹੀ ਗਈ। ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਿੱਖਿਆ ਪ੍ਰਣਾਲੀ ‘ਤੇ ਨਜ਼ਰ ਰਹੇਗੀ। ਇਹ ਕੈਮਰੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਮੇਤ ਸਿੱਖਿਆ ਪ੍ਰਣਾਲੀ ਦੀ ਨਿਗਰਾਨੀ ਲਈ ਲਗਾਏ ਜਾਣਗੇ। ਹਾਲਾਂਕਿ ਰਾਜ ਸਰਕਾਰ ਵੱਲੋਂ ਕੈਮਰੇ ਲਗਾਉਣ ਦੀ ਤੈਅ ਸਮਾਂ ਸੀਮਾ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਰਕਾਰ ਦੇ ਦਾਅਵੇ ਅਨੁਸਾਰ ਕੈਮਰੇ ਲਾਉਣ ਦਾ ਕੰਮ ਅਜੇ ਸ਼ੁਰੂ ਹੋਣਾ ਬਾਕੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ 80 ਫੀਸਦੀ ਸਕੂਲਾਂ ਵਿੱਚ ਕੈਮਰੇ ਲਗਾਏ ਗਏ ਹਨ।

ਸੀ.ਐਮ.ਭਗਵੰਤ ਮਾਨ ਨੇ ਵੀ ਪਿਛਲੇ ਦਿਨੀਂ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਲਈ ਬੱਸਾਂ ਚਲਾਉਣ ਦਾ ਐਲਾਨ ਕੀਤਾ ਹੈ ਪਰ ਫਿਲਹਾਲ ਇਹ ਸਕੀਮ ਕਦੋਂ ਮੁਕੰਮਲ ਹੋਵੇਗੀ, ਇਸ ਬਾਰੇ ਪੰਜਾਬ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਹ ਐਲਾਨ ਪਟਿਆਲਾ ਦੇ ਆਪਣੇ ਸਕੂਲ ਦੌਰੇ ਦੌਰਾਨ ਕੀਤਾ। ਬੱਚਿਆਂ ਦੀ ਸੁਰੱਖਿਆ ਅਤੇ ਆਵਾਜਾਈ ਦੀ ਸਹੂਲਤ ਲਈ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਮੁੱਖ ਮੰਤਰੀ ਮਾਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬੱਸਾਂ ਚਲਾਉਣ ਲਈ ਕਿਹਾ ਹੈ।