ਸਰਕਾਰ ਨੇ ਲਵਲੀ ਯੂਨੀਵਰਸਿਟੀ ਦੇ 140 ਵਿਦਿਆਰਥੀਆਂ ਨੂੰ ਨੇਪਾਲ ਭੇਜਿਆ

0
420

ਜਲੰਧਰ . ਕੋਰੋਨਾ ਵਾਇਰਸ ਕਾਰਨ ਕਰਫਿਊ ਲੱਗਣ ਕਰਕੇ ਪੰਜਾਬ ਵਿਚ ਫਸੇ ਨੌਜਵਾਨਾਂ ਨੂੰ ਸੂਬਾ ਸਰਕਾਰ ਨੇ ਸਹੀ ਸਲਾਮਤ ਘਰ-ਘਰ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ। ਰਾਜ ਸਰਕਾਰ ਨੇ ਅੱਜ ਮੁਹਾਲੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਵਲੀ ਯੂਨੀਵਰਸਿਟੀ ਜਲੰਧਰ ਦੇ 140 ਵਿਦਿਆਰਥੀਆਂ ਨੂੰ ਸੁਰੱਖਿਆ ਭੂਟਾਨ ਨੇਪਾਲ ਸਥਿਤ ਉਨ੍ਹਾਂ ਦੇ ਘਰ ਭੇਜਿਆ ਹੈ।

ਹਾਲਾਂਕਿ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਕਾਰਨ ਮੁਹਾਲੀ ਹਵਾਈ ਅੱਡੇ ਤੋਂ ਚੱਲਦੀਆਂ ਸਾਰੀਆਂ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪਿਛਲੇ ਕਈ ਦਿਨਾਂ ਤੋਂ ਬੰਦ ਹਨ ਪਰ ਇਨ੍ਹਾਂ ਪੀੜਤ ਵਿਦਿਆਰਥੀਅਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਲਈ ਅੱਜ ਮੋਹਾਲੀ ਹਵਾਈ ਅੱਡੇ ਤੇ ਸਪੈਸ਼ਲ ਜਹਾਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਜਲੰਧਰ ਪ੍ਰਸ਼ਾਸਨ ਨੇ ਮੋਹਾਲੀ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਇੰਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀ ਮੋਹਾਲੀ ਭੇਜਿਆ ਸੀ। ਕਰਫਿਊ ਕਾਰਨ ਮੋਹਾਲੀ ਵਿਚ ਵੀ ਕਾਫੀ ਨੌਜਵਾਨ ਲੜਕੇ ਲੜਕੀਆਂ ਅਤੇ ਹੋਰ ਕਿਰਾਏਦਾਰ ਫਸੇ ਹੋਏ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।