ਸੌਦਾ ਸਾਧ ਦਾ ਨਾਂ ਮੁੜ ਕੇਸ ‘ਚ ਸ਼ਾਮਿਲ ਕਰੇ ਸਰਕਾਰ, ਨਹੀਂ ਤਾਂ ਪੰਥ ਨੂੰ ਫੈਸਲਾ ਲੈਣ ਲਈ ਮਜ਼ਬੂਰ ਹੋਣਾ ਪਵੇਗਾ : ਬੀਬੀ ਜਗੀਰ ਕੌਰ

0
650

ਜਲੰਧਰ (ਨਰਿੰਦਰ ਕੁਮਾਰ ਚੂਹੜ) | ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਦਰਜ 128 ਨੰਬਰ ਐਫਆਈਆਰ ਦੇ ਪੇਸ਼ ਕੀਤੇ ਚਲਾਨ ਵਿਚੋਂ ਗੁਰਮੀਤ ਰਾਮ ਰਹੀਮ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਜਾਰੀ ਕੀਤੇ ਗਏ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੌਦਾ ਸਾਧ ਨੂੰ ਬਚਾ ਕੇ ਆਪਣਾ ਰਾਜਸੀ ਮਨੋਰਥ ਸਿੱਧ ਕਰਨਾ ਚਾਹੁੰਦੀ ਹੈ ਅਤੇ 2022 ਦੀਆਂ ਚੋਣਾ ਵਿੱਚ ਉਸ ਦੀ ਹਮਦਰਦੀ ਲੈਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿ ਕੇਸ ਵਿੱਚ ਨਾਮਜਦ ਡੇਰਾ ਪ੍ਰੇਮੀ ਇਹ ਗੱਲ ਆਖ ਰਹੇ ਹਨ ਕਿ ਉਨ੍ਹਾਂ ਨੇ ਪਿਤਾ ਜੀ (ਭਾਵ ਰਾਮ ਰਹੀਮ) ਦੇ ਕਹਿਣ ‘ਤੇ ਅਜਿਹਾ ਕੀਤਾ ਸੀ, ਪਰ ਦੁੱਖ ਦੀ ਗੱਲ ਹੈ ਕਿ ਅੱਜ ਸੌਦਾ ਸਾਧ ਨੂੰ ਬਚਾਉਣ ਦੀ ਕੋਸ਼ਿਸ ਹੋ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸੌਦਾ ਸਾਧ ਦਾ ਨਾਮ ਮੁੜ ਕੇਸ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੰਥ ਨੂੰ ਸਖ਼ਤ ਫੈਸਲਾ ਲੈਣ ਲਈ ਮਜ਼ਬੂਰ ਹੋਣਾ ਪਵੇਗਾ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।