ਚੰਡੀਗੜ੍ਹ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ।
ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ‘ਆਪ’ ਨੇ ਆਪਣੀ ਮਿਲੀਭੁਗਤ ਤੋਂ ਧਿਆਨ ਹਟਾਉਣ ਲਈ ਗੈਂਗਸਟਰ ਦੀ ਇੰਟਰਵਿਊ ਦੀ ਸਹੂਲਤ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਗੈਂਗਸਟਰ ਲਾਰੈਂਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਭਗਵੰਤ ਮਾਨ ਦੇ ਸੂਬੇ ਦੀ ਜੇਲ੍ਹ ਵਿੱਚੋਂ ਗਠਜੋੜ ਦਾ ਪਰਦਾਫਾਸ਼ ਕਰ ਦਿੱਤਾ ਹੈ।
ਬਾਦਲ ਨੇ ਸਵਾਲ ਉਠਾਇਆ ਕਿ ਇੱਥੇ ਕੌਣ ਸੁਰੱਖਿਅਤ ਹੈ ਅਤੇ ਭ੍ਰਿਸ਼ਟ ਕੌਣ ਹੈ? ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਿਸ ਹੱਦ ਤੱਕ ਵਿਗੜ ਚੁੱਕੀ ਹੈ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਜੇਲ੍ਹ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।