ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ : ਅਰੁਨਾ ਚੌਧਰੀ

0
1352

ਚੰਡੀਗੜ੍ਹ | ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਜਾਰੀ ਬਿਆਨ ਵਿੱਚ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈhttps://t.me/punjabibulletin)