ਸਰਕਾਰ ਗੁਰਦੁਆਰਾ ਸੋਧ ਬਿੱਲ ਤੁਰੰਤ ਵਾਪਸ ਲਵੇ : SGPC

0
129

ਅੰਮ੍ਰਿਤਸਰ| ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਦੇ ਖਿਲਾਫ ਰੱਖਿਆ ਗਿਆ ਹੈ। ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। SGPC ਨੇ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਗੁਰਦੁਆਰਾ ਐਕਟ ਵਿਚ ਕੀਤੀ ਸੋਧ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ SGPC ਦੇ ਜਨਰਲ ਇਜਲਾਸ ਵਿਚ ਬੋਲਦਿਆਂ ਕਿਹਾ “ਅੱਜ ਮਿਤੀ 26 ਜੂਨ 2023 ਨੂੰ ਅਸੀਂ ਪੰਜਾਬ ਸਰਕਾਰ ਵਲੋਂ 20 ਜੂਨ 2023 ਨੂੰ ਪਾਸ ਕੀਤੇ ਗੁਰਦੁਆਰਾ ਸੋਧ ਐਕਟ ਨੂੰ ਮੁਕੰਮਲ ਤੌਰ ਉਤੇ ਰੱਦ ਕਰਦੇ ਹਾਂ।”

ਧਾਮੀ ਨੇ ਯਾਦ ਕਰਵਾਉਂਦਿਆਂ ਕਿਹਾ ਕਿ 1959 ਵਿਚ ਮਾਸਟਰ ਤਾਰਾ ਸਿੰਘ ਤੇ ਤੱਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਿਚਾਲੇ ਇਕ ਸਮਝੌਤਾ ਹੋਇਆ ਸੀ। ਜਿਸ ਅਨੁਸਾਰ ਗੁਰਦੁਆਰਾ ਐਕਟ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਸਿਰਫ ਤੇ ਸਿਰਫ ਸ਼੍ਰੋਮਣੀ ਕਮੇਟੀ ਹੀ ਕਰ ਸਕਦੀ ਹੈ। ਇਸ ਵਿਚ ਸੈਂਟਰ ਤੇ ਸੂਬਾ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਦਖਲਅੰਦਾਜ਼ੀ ਨਹੀਂ ਕਰ ਸਕਦੀਆਂ।

ਉਨ੍ਹਾਂ ਅੱਗੇ ਕਿਹਾ ਕਿ SGPC ਐਕਟ ਵਿਚ ਦਖਲਅੰਦਾਜ਼ੀ ਦਾ ਕਿਸੇ ਕੋਲ ਕੋਈ ਅਧਿਕਾਰ ਨਹੀਂ ਹੈ। ਨਾ ਸੈਂਟਰ ਤੇ ਨਾ ਸੂਬਾ ਸਰਕਾਰ ਇਸ ਮਾਮਲੇ ਵਿਚ ਕੋਈ ਦਖਲਅੰਦਾਜ਼ੀ ਕਰ ਸਕਦੀਆਂ ਹਨ। ਧਾਮੀ ਨੇ ਕਿਹਾ ਕਿ ਇਸ ਸਾਰੇ ਮਾਮਲੇ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਕ ਤੌਰ ਉਤੇ ਮਾਫੀ ਮੰਗਣੀ ਚਾਹੀਦੀ ਹੈ ਤੇ ਵਿਧਾਨ ਸਭਾ ਵਿਚ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ