ਮੰਡੀ ਗੋਬਿੰਦਗੜ੍ਹ | ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਗ੍ਰੰਥੀ ਸਿੰਘ ਦੀ ਸੇਵਾ ਨਿਭਾ ਰਹੇ ਵਿਅਕਤੀ ਨੇ ਆਪਣੀ ਹੀ ਨਾਬਾਲਗ ਬੇਟੀ ਨਾਲ ਛੇੜਛਾੜ ਦੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਨੂੰ ਉਕਤ ਗ੍ਰੰਥੀ ਦੇ ਕਮਰੇ ‘ਚੋਂ ਸ਼ਰਾਬ ਦੀਆਂ ਖਾਲੀ ਬੋਤਲਾਂ ਵੀ ਮਿਲੀਆਂ ਹਨ।

ਥਾਣਾ ਮੁਖੀ ਇੰਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰੰਥੀ ਦੀ ਪਤਨੀ ਦੇ ਬਿਆਨ ‘ਤੇ ਉਸ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਅਮਲੋਹ ਅਦਾਲਤ ‘ਚ ਪੇਸ਼ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਮੌਕੇ ‘ਤੇ ਪਹੁੰਚੇ ਪੰਥ ਖਾਲਸਾ ਪੰਜਾਬ ਸਰਕਾਰ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਖਾਲਸਾ, ਸ਼ੇਰ ਸਿੰਘ ਤੇ ਅਵਤਾਰ ਸਿੰਘ ਨੇ ਆਰੋਪੀ ਖਿਲਾਫ ਧਾਰਮਿਕ ਮਰਿਆਦਾ ਨੂੰ ਭੰਗ ਕਰਨ ਦੇ ਆਰੋਪ ‘ਚ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)