ਸਿੱਖ ਸੰਗਤ ਲਈ ਵੱਡੀ ਖੁਸ਼ਖ਼ਬਰੀ, ਮੁੜ ਖੁੱਲ੍ਹੇਗਾ ਕਰਤਾਰਪੁਰ ਲਾਂਘਾ, ਕੱਲ੍ਹ ਤੋਂ ਸ਼ੁਰੂ ਹੋਵੇਗੀ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ, CM ਚੰਨੀ ਨੇ ਦਿੱਤੀ ਵਧਾਈ

0
5866

ਨਵੀਂ ਦਿੱਲੀ | ਸਿੱਖ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ। 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਮੁੜ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾ ਰਿਹਾ ਹੈ।

ਸਿੱਖ ਸੰਗਤ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦੀ ਹੈ। ਇਸ ਬਾਰੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ 18 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇਗਾ।

ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਤੋਂ 11 ਵਜੇ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਰਹੀ ਹੈ। ਕੋਰੋਨਾ ਮਹਾਮਾਰੀ ਫੈਲਣ ਮਗਰੋਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ ਸੀ ਤੇ ਹੁਣ ਸ਼ਰਧਾਲੂਆਂ ਲਈ ਇਹ ਬਹੁਤ ਵੱਡੀ ਖੁਸ਼ੀ ਦੀ ਖ਼ਬਰ ਹੈ ਕਿ 18 ਨਵੰਬਰ ਤੋਂ ਮੁੜ ਲਾਂਘਾ ਖੋਲ੍ਹਿਆ ਜਾ ਰਿਹਾ ਹੈ।

ਗੁਰਦਾਸਪੁਰ (ਜਸਵਿੰਦਰ ਬੇਦੀ) | ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸਾਬਕਾ ਮੰਤਰੀ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਸਮਾਗਮ ਡੇਰਾ ਬਾਬਾ ਨਾਨਕ ਦੇ ਪਿੰਡ ਧਾਰੋਵਾਲੀ ਵਿੱਚ ਮਨਾਈ ਗਈ। ਬਰਸੀ ਸਮਾਗਮ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਈ ਵਿਧਾਇਕ ਪਹੁੰਚੇ।

ਇਸ ਮੌਕੇ ਸੀਐੱਮ ਚੰਨੀ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਬਾਰੇ ਕਿਹਾ ਕਿ ਜਦੋਂ ਮੈਂ ਮੁੱਖ ਮੰਤਰੀ ਬਣਿਆ ਸੀ ਤਾਂ ਉਦੋਂ ਹੀ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਿਆ ਸੀ ਅਤੇ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਅਰਦਾਸ ਪੂਰੀ ਹੋਈ ਹੈ ਤੇ ਮੈਂ ਸੰਗਤਾਂ ਨੂੰ ਇਸ ਦੀ ਵਧਾਈ ਦਿੰਦਾ ਹਾਂ। 18 ਨਵੰਬਰ ਨੂੰ ਸਾਰੇ ਵਿਧਾਇਕ ਤੇ ਕੈਬਨਿਟ ਮੰਤਰੀ ਜਥੇ ਦੇ ਰੂਪ ਵਿੱਚ ਸ੍ਰੀ ਕਰਤਾਰਪੁਰ ਜਾਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ