ਗੁਜਰਾਤ : 15 ਸਾਲ ਦੇ ਵਿਦਿਆਰਥੀ ਦੀ ਸਕੂਲ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

0
181

ਗੁਜਰਾਤ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰਾਜਕੋਟ ਵਿਚ ਇਕ 15 ਸਾਲਾ ਲੜਕੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਲੜਕਾ ਸਕੂਲ ਵਿਚ ਪੜ੍ਹਦਾ ਸੀ। ਗੁਰੂ ਪੂਰਨਿਮਾ ਦੇ ਮੌਕੇ ਉਤੇ ਉਸ ਨੇ ਸਟੇਜ ‘ਤੇ ਭਾਸ਼ਣ ਦੇਣਾ ਸੀ ਪਰ ਇਸ ਤੋਂ ਪਹਿਲਾਂ ਦੇਵਾਂਸ਼ ਵੈਂਕੂਭਾਈ ਭਯਾਨੀ ਪਟੇਲ ਨਾਮ ਦੇ ਇਸ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮੁੱਢਲੀ ਜਾਂਚ ਵਿਚ ਕਿਹਾ ਜਾ ਰਿਹਾ ਹੈ ਕਿ ਬੱਚੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਹਾਲਾਂਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਸ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਦੇਵੇਸ਼ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਉਹ 10ਵੀਂ ਜਮਾਤ ਵਿਚ ਪੜ੍ਹਦਾ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ