1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਨੂੰ ਕਾਂਗਰਸ ਨੇ ਬਣਾਇਆ ਸਟਾਰ ਪ੍ਰਚਾਰਕ, ਸਿੱਖਾਂ ’ਚ ਭਾਰੀ ਰੋਸ

0
631

ਨਵੀਂ ਦਿੱਲੀ। ਕਾਂਗਰਸ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਕਮੇਟੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਸਮੇਤ 40 ਨੇਤਾਵਾਂ ਨੂੰ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਕਾਂਗਰਸ ਵੱਲੋਂ 1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀਆਂ ’ਚ ਗਿਣੇ ਜਾਂਦੇ ਕਮਲਨਾਥ ਨੂੰ ਵੀ ਸਟਾਰ ਪ੍ਰਚਾਰਕਾਂ ’ਚ ਸ਼ਾਮਲ ਕੀਤਾ ਗਿਆ ਹੈ। ਇਸ ਫ਼ੈਸਲੇ ਨੂੰ ਲੈ ਕੇ ਸਿੱਖਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਮਲਨਾਥ ਦਾ ਸਿੱਖਾਂ ਵੱਲੋਂ ਵਿਰੋਧ ਕੀਤਾ ਜਾਂਦਾ ਰਿਹਾ ਹੈ।

ਹਾਲ ਹੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇੰਦੌਰ ਵਿਖੇ ਹੋਏ ਸਮਾਗਮ ਦੌਰਾਨ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਦੀ ਸ਼ਮੂਲੀਅਤ ਨੂੰ ਲੈ ਕੇ ਵੀ ਉਹਨਾਂ ਦਾ ਵਿਰੋਧ ਹੋਇਆ ਸੀ ਕਿਉਂਕਿ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਉਸ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮਾਮਲੇ ਸਬੰਧੀ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਨੇ ਕਮਲਨਾਥ ਦੇ ਸਨਮਾਨ ਦਾ ਵਿਰੋਧ ਕੀਤਾ ਸੀ।