ਚੰਡੀਗੜ੍ਹ। ਪੰਜਾਬ ਨੂੰ ਅੱਜ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਉਨ੍ਹਾਂ ਨੂੰ ਰਾਜਪਾਲ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਰਾਜ ਭਵਨ ਦੇ ਗੁਰੂ ਨਾਨਕ ਆਡੀਟੋਰੀਅਮ ‘ਚ ਹੋਇਆ।
ਸਹੁੰ ਚੁੱਕ ਸਮਾਗਮ ‘ਚ ਸਾਬਕਾ ਰਾਜਪਾਲ ਵੀਪੀ ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਸਪੀਕਰ ਕੁਲਤਾਰ ਸਿੰਘ ਸੰਧਵਾਂ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹੋਏ ਹਨ। ਉਨ੍ਹਾਂ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਬਲਬੀਰ ਸਿੰਘ, ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜ਼ਰ ਹਨ।