ਕੈਲੀਫੋਰਨੀਆ ਦੇ ਗੁਰਦੁਆਰੇ ‘ਚ ਚਲੀਆਂ ਗੋਲੀਆਂ, 2 ਵਿਅਕਤੀ ਜ਼ਖਮੀ

0
548

ਅਮਰੀਕਾ | ਕੈਲੀਫੋਰਨੀਆ ਦੇ ਇਕ ਗੁਰਦੁਆਰੇ ਵਿਚ ਐਤਵਾਰ ਦੇਰ ਰਾਤ ਗੋਲੀਬਾਰੀ ਹੋਈ, ਜਿਸ ‘ਚ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਉਂਟੀ ਦੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਇਹ ਨਫ਼ਰਤੀ ਅਪਰਾਧ ਦਾ ਮਾਮਲਾ ਨਹੀਂ ਹੈ। ਗੋਲੀਬਾਰੀ ‘ਚ ਜ਼ਖ਼ਮੀ ਹੋਏ ਦੋਵੇਂ ਵਿਅਕਤੀ ਇੱਕ-ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ। ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।