ਗੁਰਦਾਸਪੁਰ | ਇਥੋਂ ਸ਼ਰਮਸਾਰ ਘਟਨਾ ਸਾਹਮਣੇ ਆਈ ਹੈ। ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ‘ਚ ਮਤਰੇਆ ਪਿਓ ਨਾਬਾਲਗ ਧੀ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਔਰਤ ਨੇ ਪੁਲਿਸ ਨੂੰ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਕਪੂਰਥਲਾ ਹੋਇਆ ਸੀ, ਜਿਸ ਤੋਂ ਉਸ ਦਾ ਇਕ ਲੜਕਾ ਅਤੇ ਧੀ ਹਨ।
ਸਾਲ 2015 ‘ਚ ਉਸ ਦਾ ਵਿਆਹ ਦਲਬੀਰ ਸਿੰਘ ਨਾਲ ਹੋਇਆ ਸੀ। ਉਸ ਦੀ 15 ਸਾਲ ਦੀ ਧੀ ਨੇ ਉਸ ਨੂੰ ਦੱਸਿਆ ਕਿ ਮੁਲਜ਼ਮ ਚਾਰ ਸਾਲਾਂ ਤੋਂ ਉਸ ਨਾਲ ਰੇਪ ਕਰ ਰਿਹਾ ਸੀ ਤੇ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਮਾਂ ਅਤੇ ਭਰਾ ਨੂੰ ਮਾਰ ਦੇਵੇਗਾ। ਇਸ ਲਈ ਉਹ ਕਿਸੇ ਨੂੰ ਇਹ ਦੱਸਣ ਤੋਂ ਡਰਦੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਨਾਬਾਲਗ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਕਰੀਬ 14 ਸਾਲ ਪਹਿਲਾਂ ਉਸ ਦਾ ਪਹਿਲੇ ਪਤੀ ਨਾਲ ਤਲਾਕ ਹੋ ਗਿਆ ਸੀ।