ਕੈਨੇਡਾ ਦੇ ਐਡਮਿੰਟਨ ‘ਚ ਗੁਰਦਾਸਪੁਰ ਦੇ 20 ਸਾਲ ਦੇ ਨੌਜਵਾਨ ਦੀ ਮੌਤ, ਮਾਂ ਨੇ ਸਰਕਾਰਾਂ ਨੂੰ ਪਾਈਆਂ ਲਾਹਨਤਾਂ

0
869

ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਅਗਵਾਨ ‘ਚ ਰਹਿੰਦੇ ਮਾਂ-ਬਾਪ ਦੇ ਇਕਲੌਤੇ 20 ਸਾਲ ਦੇ ਪੁੱਤਰ ਬਲਪ੍ਰੀਤ ਸਿੰਘ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ।

ਮੁੰਡੇ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

ਪੰਜਾਬ ਪੁਲਿਸ ਤੋਂ ਰਿਟਾਇਰ ਹੋਏ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਪੁੱਤਰ ਬਲਪ੍ਰੀਤ ਸਿੰਘ 10 ਮਹੀਨੇ ਪਹਿਲਾਂ ਕੈਨੇਡਾ ਦੇ ਐਡਮਿੰਟਨ ਗਿਆ ਸੀ। ਐਤਵਾਰ ਨੂੰ ਉਸ ਦੇ ਦੋਸਤ ਮਹਿਕਪ੍ਰੀਤ ਸਿੰਘ ਦਾ ਫੋਨ ਆਇਆ ਕਿ ਅਸੀਂ ਸਾਰੇ ਦੋਸਤ ਬੱਸ ਵਿੱਚ ਸਵਾਰ ਹੋ ਕੇ ਫਿਲਮ ਵੇਖਣ ਜਾ ਰਹੇ ਸਾਂ ਕਿ ਬਲਪ੍ਰੀਤ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ।

ਬਲਪ੍ਰੀਤ ਦੀ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੋਂ ਦੀਆਂ ਸਰਕਾਰਾਂ ਚੰਗੀਆਂ ਹੋਣ ਤਾਂ ਸਾਡੇ ਨਿਆਣੇ ਬਾਹਰ ਧੱਕੇ ਖਾਣ ਲਈ ਨਾ ਜਾਣ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ) ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)