ਗੁਰਦਾਸਪੁਰ/ਕਾਦੀਆਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਦੀਆਂ-ਬਟਾਲਾ ਰੋਡ ‘ਤੇ ਭਿਆਨਕ ਹਾਦਸਾ ਵਾਪਰਿਆ। ਇਕ ਗੱਡੀ ਦੇ ਚਾਲਕ ਨੇ ਮੋਟਰਸਾਈਕਲ ਸਵਾਰ ਸੀ. ਆਈ. ਡੀ. ਅਫਸਰ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਉਸ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਸੁਭਾਸ਼ ਚੰਦਰ ਦੀ ਪਤਨੀ ਦਰਸ਼ਨਾ ਵਾਸੀ ਮੁਹੱਲਾ ਧਰਮਪੁਰਾ ਕਾਦੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ CID ਵਿੰਗ ਕਾਦੀਆਂ ਵਿਚ ਡਿਊਟੀ ਨਿਭਾਅ ਰਹੇ ਸੀ।
ਉਹ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਵੇਰੇ ਕਾਦੀਆਂ ਡਿਊਟੀ ’ਤੇ ਗਏ ਸਨ ਅਤੇ ਬੀਤੀ ਰਾਤ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡੇ ਪਤੀ ਡੱਲਾ ਮੋੜ ਦੇ ਨਜ਼ਦੀਕ ਖੇਤਾਂ ਵਿਚ ਡਿੱਗੇ ਪਏ ਹਨ, ਜਿਸ ‘ਤੇ ਉਹ ਘਟਨਾ ਸਥਾਨ ’ਤੇ ਪਹੁੰਚੀ ਅਤੇ ਜ਼ਖ਼ਮੀ ਹਾਲਤ ਵਿਚ ਉਨ੍ਹਾਂ ਦੇ ਪਤੀ ਨੂੰ ਬਟਾਲਾ ਸਿਵਲ ਹਸਪਤਾਲ ਲਿਆਂਦਾ। ਜਿਥੇ ਉਨ੍ਹਾਂ ਦੀ ਮੌਤ ਹੋ ਗਈ।