ਗੁਰਦਾਸਪੁਰ : ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰਾਂ ਨੂੰ ਮਾਰੀ ਟੱਕਰ, ਭੈਣ ਦੀ ਮੌਤ, ਭਰਾ ਸੀਰੀਅਸ

0
3087

ਗੁਰਦਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਖਰਲ ਵਾਲਾ ਮੋੜ ਕੋਲ ਅੱਜ ਦਰਦਨਾਕ ਹਾਦਸਾ ਵਾਪਰਿਆ। ਖਰਲ ਵਾਲਾ ਮੋੜ ਕੋਲ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਬਾਈਕ ਸਵਾਰ ਭੈਣ-ਭਰਾ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਭੈਣ ਦੀ ਮੌਤ ਹੋ ਗਈ।

ਥਾਣਾ ਦੀਨਾਨਗਰ ਦੀ ਪੁਲਿਸ ਨੇ ਕਾਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ। ਮਾਨਵ ਪੁੱਤਰ ਪਵਨ ਕੁਮਾਰ ਵਾਸੀ ਗਾਂਧੀਆ ਨੇ ਦੱਸਿਆ ਕਿ ਉਹ ਆਪਣੀ ਭੈਣ ਵੈਸ਼ਾਲੀ ਨਾਲ ਬਾਈਕ ‘ਤੇ ਕਿਸੇ ਜ਼ਰੂਰੀ ਕੰਮ ਲਈ ਜਾ ਰਿਹਾ ਸੀ ਕਿ ਤੇਜ਼ ਰਫਤਾਰ ਕਾਰ ਨੇ ਲਾਪ੍ਰਵਾਹੀ ਨਾਲ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।

Car-bus collision leaves 3 dead on Hazara Motorway - Daily Times

ਹਾਦਸੇ ਵਿਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਵੈਸ਼ਾਲੀ ਦੀ ਮੌਤ ਹੋ ਗਈ। ਮਾਮਲੇ ਵਿਚ ਜਾਂਚ ਅਧਿਕਾਰੀ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਾਰ ਚਾਲਕ ਦਲਬੀਰ ਸਿੰਘ ਵਾਸੀ ਮੀਲਮਾ ਥਾਣਾ ਸਦਰ ਪਠਾਨਕੋਟ ਖਿਲਾਫ ਕੇਸ ਦਰਜ ਕਰ ਲਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ