ਗੁਰਦਾਸਪੁਰ ‘ਚ ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ ਨੌਜਵਾਨ ਮਜ਼ਦੂਰ, ਤੜਫ-ਤੜਫ ਹੋਈ ਮੌਤ

0
1635

ਗੁਰਦਾਸਪੁਰ (ਜਸਵਿੰਦਰ ਬੇਦੀ) | ਤੜਕੇ 4 ਵਜੇ ਦੇ ਕਰੀਬ ਅਵਾਰਾ ਕੁੱਤਿਆਂ ਨੇ ਇਕ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਐਂਬੂਲੈਂਸ ਬੁਲਾ ਕੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ।

ਹਲਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਅਵਾਰਾ ਕੁੱਤਿਆਂ ਕਰਕੇ ਪਹਿਲਾਂ ਵੀ ਕਈ ਲੋਕ ਜ਼ਖ਼ਮੀ ਹੋ ਚੁੱਕੇ ਹਨ। ਇਸ ਲਈ ਇਨ੍ਹਾਂ ਕੁੱਤਿਆਂ ਨੂੰ ਨੱਥ ਪਾਈ ਜਾਵੇ।

ਉਨ੍ਹਾਂ ਕਿਹਾ ਕਿ ਸਵੇਰ ਸਮੇਂ ਜਦੋਂ ਲੋਕ ਗੁਰਦੁਆਰਾ ਸਾਹਿਬ ਜਾਂ ਮੰਦਿਰਾਂ ਵਿੱਚ ਮੱਥਾ ਟੇਕਣ ਜਾਂਦੇ ਹਨ ਤਾਂ ਇਹ ਕੁੱਤੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲੈਂਦੇ ਹਨ। ਇਹ ਪ੍ਰਵਾਸੀ ਮਜ਼ਦੂਰ ਵੀ ਸਵੇਰੇ ਕੰਮ ਤੇ ਜਾ ਰਿਹਾ ਸੀ, ਜਦੋਂ ਅਵਾਰਾ ਕੁੱਤਿਆਂ ਨੇ ਇਸ ਨੂੰ ਆਪਣਾ ਸ਼ਿਕਾਰ ਬਣਾ ਲਿਆ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)