&NewLine;<p class&equals;"wp-block-paragraph"><strong>ਗੁਰਦਾਸਪੁਰ।<&sol;strong> à¨•ਸਬਾ ਧਾਰੀਵਾਲ ਵਿਚ ਇਕ ਵਿਅਕਤੀ ਨੇ ਥਾਣੇ ਅੰਦਰ ਵੜ ਕੇ ਪੁਲਿਸ ਮੁਲਾਜ਼ਮ ਤੋਂ ਨਾ ਸਿਰਫ਼ ਅਸਾਲਟ ਖੋਹੀ&comma; ਸਗੋਂ ਅਸਾਲਟ ਖੋਹ ਕੇ ਫਰਾਰ ਹੋ ਗਿਆ ਤੇ ਬਾਅਦ ਵਿਚ ਵਿਅਕਤੀ ਫੇਸਬੁੱਕ ’ਤੇ ਲਾਈਵ ਵੀ ਹੋਇਆ। ਵੀਡੀਓ ਵਿਚ ਉਕਤ ਵਿਅਕਤੀ ਕਹਿ ਰਿਹਾ ਹੈ ਕਿ ਇਕ ਝਗੜੇ ਦੇ ਮਾਮਲੇ ਵਿਚ ਉਸ ਵਲੋਂ ਵਾਰ-ਵਾਰ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਸਗੋਂ ਐੱਸ&period; ਐੱਚ&period; ਓ&period; ਸਰਬਜੀਤ ਸਿੰਘ ਨੇ ਉਸ ’ਤੇ ਵੀ ਪਰਚਾ ਦਰਜ ਕਰਨ ਦੀ ਧਮਕੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਸਾਲਟ ਖੋਹਣ ਵਾਲਾ ਵਿਅਕਤੀ ਵੀਡੀਓ ’ਚ ਕਹਿ ਰਿਹਾ ਹੈ ਕਿ ਡੇਢ ਮਹੀਨਾ ਪਹਿਲਾਂ ਕੁੱਝ ਵਿਅਕਤੀਆਂ ਨੇ ਉਸ ਦੇ ਘਰ ’ਤੇ ਹਮਲਾ ਕਰਕੇ ਇੱਟਾਂ-ਰੋੜੇ ਚਲਾਏ ਸਨ&comma; ਉਹ ਪਿਛਲੇ ਡੇਢ ਮਹੀਨੇ ਤੋਂ ਉਕਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਲਈ ਥਾਣੇ ਦੇ ਚੱਕਰ ਕੱਢ ਰਿਹਾ ਹੈ ਜਦਕਿ ਐੱਸ&period; ਐੱਚ&period; ਓ&period; ਸਰਬਜੀਤ ਸਿੰਘ ਉਸ ਖਿਲਾਫ਼ ਕਾਰਵਾਈ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ। ਜਿਸ ਦੇ ਚੱਲਦਿਆਂ ਉਸ ਨੇ ਹਾਰ ਕੇ ਅਸਾਲਟ ਖੋਹ ਲਈ ਹੈ ਅਤੇ ਹੁਣ ਉਹ ਦੋਵਾਂ ਵਿਅਕਤੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਵੇਗਾ ਤੇ ਇਸ ਦੀ ਜ਼ਿੰਮੇਵਾਰੀ ਐੱਸ&period; ਐੱਚ&period; ਓ&period; ਸਰਬਜੀਤ ਸਿੰਘ ਦੀ ਹੋਵੇਗੀ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਅਸਾਲਟ ਖੋਹਣ ਵਾਲੇ ਵਿਅਕਤੀ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਜਸਵਿੰਦਰ ਨੇ ਫੇਸਬੁੱਕ ’ਤੇ ਖ਼ੁਦ ਲਾਈਵ ਹੋ ਕੇ ਆਖਿਆ ਹੈ ਕਿ ਉਸ ਨੇ ਹੀ ਪੁਲਿਸ ਦੀ ਅਸਾਲਟ ਖੋਹੀ ਹੈ ਅਤੇ ਹੁਣ ਉਹ ਇਸ ਅਸਾਲਟ ਨਾਲ ਦੋ ਵਿਅਕਤੀਆਂ ਦਾ ਕਤਲ ਕਰੇਗਾ&comma; ਜਿਸ ਲਈ ਪੁਲਿਸ ਖ਼ੁਦ ਜ਼ਿੰਮੇਵਾਰ ਹੋਵੇਗੀ। ਵਿਅਕਤੀ ਨੇ ਲਾਈਵ ਹੋ ਕਿ ਕਿਹਾ ਕਿ ਉਹ ਅਸਾਲਟ ਵਾਪਸ ਕਰਨ ਲਈ ਵੀ ਤਿਆਰ ਹੈ ਪਰ ਪਹਿਲਾਂ ਪੁਲਿਸ ਉਨ੍ਹਾਂ ’ਤੇ ਵੀ ਪਰਚਾ ਦਰਜ ਕਰੇ &lpar;ਜਿਨ੍ਹਾਂ ਨਾਲ ਉਸਦਾ ਝਗੜਾ ਹੈ&rpar;। ਉਸ ਨੇ ਕਿਹਾ ਕਿ ਜੇਕਰ ਇਕੱਲੇ ਉਸ ਉਪਰ ਹੀ ਕਾਰਵਾਈ ਹੁੰਦੀ ਹੈ ਅਤੇ ਪੁਲਿਸ ਉਸਨੂੰ ਘੇਰਾ ਪਾਉਂਦੀ ਹੈ ਤਾਂ ਉਹ ਪੁਲਿਸ ਨਾਲ ਮੁਕਾਬਲਾ ਵੀ ਕਰੇਗਾ। ਇਸ ਤੋਂ ਬਾਅਦ ਪੁਲਿਸ ਨੇ ਜਸਵਿੰਦਰ ਨੂੰ ਘੇਰਾ ਪਾ ਲਿਆ ਜਿਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਗ੍ਰਿਫ਼ਤਾਰੀ ਦੇ ਦਿੱਤੀ। ਇਸ ਤਰ੍ਹਾਂ ਥਾਣੇ ਵਿਚ ਦਾਖਲ ਹੋ ਕੇ ਇਕ ਵਿਅਕਤੀ ਵਲੋਂ ਪੁਲਿਸ ਦਾ ਅਸਲਾ ਖੋਹ ਕੇ ਫਰਾਰ ਹੋ ਜਾਣ ਦੀ ਘਟਨਾ ਨੇ ਇਕ ਵਾਰ ਫਿਰ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;