ਗੁਰਦਾਸਪੁਰ/ਡੇਰਾ ਬਾਬਾ ਨਾਨਕ, 17 ਫਰਵਰੀ | ਡੇਰਾ ਬਾਬਾ ਨਾਨਕ ਨਾਲ ਲੱਗਦੇ ਪਿੰਡ ਅਲੀ ਨੰਗਲ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਛੋਟੇ ਭਰਾ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਵੱਡੇ ਭਰਾ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/1574278809812714
ਦੋਵਾਂ ਭਰਾਵਾਂ ਦਾ ਇਕੋ ਚਿਤਾ ਵਿਚ ਸਸਕਾਰ ਕੀਤਾ ਗਿਆ। ਦੋਵੇਂ ਸਕੇ ਭਰਾਵਾਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਚਚੇਰੇ ਭਰਾ ਬਲਜਿੰਦਰ ਸਿੰਘ ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਜੀਆਂ ਸਮੇਤ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਉਸ ਨੂੰ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਤਾਂ ਉਸ ਨੂੰ ਤੁਰੰਤ ਬਟਾਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਜਦੋਂ ਬਲਜਿੰਦਰ ਸਿੰਘ ਦੀ ਮੌਤ ਸਬੰਧੀ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਪਤਾ ਲੱਗਾ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਜਿਥੇ ਉਸ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਪਰ ਉਥੇ ਉਸ ਨੇ ਦਮ ਤੋੜ ਦਿੱਤਾ। ਅੱਜ ਦੋਵਾਂ ਭਰਾਵਾਂ ਦਾ ਪਿੰਡ ਅਲੀ ਨੰਗਲ ਵਿਖੇ ਇਕੱਠਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।