ਗੁਰਦਾਸਪੁਰ : ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌ.ਤ, ਖੇਤਾਂ ‘ਚ ਡਿੱਗਿਆ ਮਿਲਿਆ ਸਾਬਾ

0
333

ਗੁਰਦਾਸਪੁਰ/ਬਟਾਲਾ, 11 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਟਾਲਾ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪੈਂਦੇ ਪਿੰਡ ਚੌਧਰੀਵਾਲ ਵਿਖੇ ਇਕ ਨੌਜਵਾਨ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਸਾਬਾ ਮਸੀਹ ਪੁੱਤਰ ਮੁਬਾਰਕ ਮਸੀਹ ਅਤੇ ਉਸ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਸਾਨੂੰ ਕਿਸੇ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਲੜਕਾ ਕਾਂਸ਼ੀ ਮਸੀਹ ਉਮਰ 18 ਸਾਲ ਝਾੜੀਆਂ ਵਿਚ ਨਸ਼ੇ ਦੀ ਹਾਲਤ ਵਿਚ ਪਿਆ ਹੈ। ਜਦੋਂ ਅਸੀਂ ਚੁੱਕ ਕੇ ਉਸ ਨੂੰ ਘਰ ਲਿਆਂਦਾ ਤਾਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੇ ਲੜਕੇ ਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਨਾਲ ਮੁੰਡੇ ਦੀ ਮੌਤ ਹੋਈ ਹੈ। ਇਸ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਮਾਪਿਆਂ  ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/401155378968752

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)