ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਜਨਵਰੀ | ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡ ਕੋਹਾਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵਿਆਹ ਵਾਲੇ ਘਰ ਵਿਚ ਸੱਥਰ ਵਿਛ ਗਏ। ਜਾਣਕਾਰੀ ਅਨੁਸਾਰ ਡਰੇਨ ਨੇੜੇ ਗੱਡੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਗੱਡੀ ’ਚ ਬੈਠੇ 4 ਹੋਰ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ 22 ਸਾਲ ਪੁੱਤਰ ਸੁਖਦੇਵ ਸਿੰਘ, ਵਾਸੀ ਬਰਾੜ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ। ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਦੇ ਚਾਚੇ ਦੇ ਪੁੱਤਰ ਦਾ ਅੱਜ ਵਿਆਹ ਸੀ ਅਤੇ ਉਹ ਆਪਣੇ ਦੋਸਤਾਂ ਨਾਲ ਪਿੰਡ ਮਾਹਲ ਵਿਖੇ ਕਿਸੇ ਜ਼ਰੂਰੀ ਕੰਮ ਲਈ ਗਿਆ ਸੀ। ਵਾਪਸ ਆਉਂਦਿਆਂ ਕਾਰ ਹਾਦਸਾਗ੍ਰਸਤ ਹੋ ਕੇ ਪੁੱਲ ਤੋਂ ਨੇੜਲੇ ਖੇਤਾਂ ’ਚ ਪਲਟ ਗਈ, ਜਿਸ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਬਾਕੀ ਚਾਰੇ ਜ਼ਖ਼ਮੀ ਹੋ ਗਏ। ਨੌਜਵਾਨ ਦੀ ਮੌਤ ਨਾਲ ਵਿਆਹ ਵਾਲੇ ਘਰ ’ਚ ਮਾਤਮ ਛਾ ਗਿਆ।