ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਦਾਸਪੁਰ ਦੇ ਦੀਨਾਨਗਰ ‘ਚ ਧਮਰਾਈ ਨਹਿਰ ‘ਤੇ ਅੱਜ ਸਵੇਰੇ ਇਕ ਨਿੱਜੀ ਬੱਸ ਵੱਲੋਂ ਟੱਕਰ ਮਾਰਨ ਕਾਰਨ ਸਕੂਲੀ ਬੱਚੀਆਂ ਨਾਲ ਭਰਿਆ ਆਟੋ ਨਹਿਰ ਵਿੱਚ ਜਾ ਡਿੱਗਾ।
ਹਾਦਸੇ ਦੌਰਾਨ ਆਟੋ ਵਿੱਚ 7 ਸਕੂਲੀ ਲੜਕੀਆਂ ਸਵਾਰ ਸਨ। ਹਾਦਸੇ ਬਾਰੇ ਪਤਾ ਲੱਗਦੇ ਹੀ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਨਹਿਰ ‘ਚ ਡਿੱਗੀਆਂ ਬੱਚੀਆਂ ਨੂੰ ਬਚਾਉਣਾ ਸ਼ੁਰੂ ਕਰ ਦਿੱਤਾ।
ਲੋਕਾਂ ਨੇ ਘਟਨਾ ਬਾਰੇ ਦੱਸਦਿਆਂ ਕਿਹਾ ਕਿ ਆਟੋ ਸੜਕ ਕਿਨਾਰੇ ਖੜ੍ਹਾ ਸੀ, ਜਿਸ ਵਿੱਚ ਸਕੂਲੀ ਲੜਕੀਆਂ ਤੇ ਇਕ ਮਹਿਲਾ ਸਵਾਰ ਸੀ। ਇਸ ਦੌਰਾਨ ਪਿੱਛੋਂ ਇਕ ਤੇਜ਼ ਰਫਤਾਰ ਨਿੱਜੀ ਬੱਸ ਆਈ ਤੇ ਆਟੋ ਨੂੰ ਟੱਕਰ ਮਾਰ ਦਿੱਤੀ ਤੇ ਸਵਾਰੀਆਂ ਨਾਲ ਭਰਿਆ ਆਟੋ ਨਹਿਰ ਵਿੱਚ ਜਾ ਡਿੱਗਾ। ਲੋਕਾਂ ਨੇ ਲੜਕੀਆਂ ਤੇ ਮਹਿਲਾ ਨੂੰ ਨਹਿਰ ‘ਚੋਂ ਬਾਹਰ ਕੱਢਿਆ।
ਦੁਰਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ। ਲੋਕਾਂ ਨੇ ਬੱਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ