ਗੁਰਦਾਸਪੁਰ : ਘਰ ‘ਚ ਸੀ ਧੀ ਦਾ ਵਿਆਹ, 18 ਤੋਲੇ ਸੋਨਾ ਤੇ 60 ਹਜ਼ਾਰ ਰੁਪਏ ਚੋਰੀ

0
1337

ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਫੈਜ਼ਪੁਰਾ ਇਲਾਕੇ ਦੀ ਗਿੱਲ ਕਾਲੋਨੀ ਵਿੱਚ ਬੀਤੀ ਰਾਤ ਚੋਰ ਇਕ ਕੋਠੀ ਨੂੰ ਨਿਸ਼ਾਨਾ ਬਣਾਉਂਦਿਆਂ ਕਰੀਬ 18 ਤੋਲੇ ਸੋਨੇ ਦੇ ਗਹਿਣੇ ਅਤੇ 60 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ।

ਬਟਾਲਾ ਦੀ ਗਿੱਲ ਕਾਲੋਨੀ ‘ਚ ਰਹਿਣ ਵਾਲੇ ਰਮਨਦੀਪ ਸਿੰਘ ਗਿੱਲ ਨੇ ਦੱਸਿਆ ਕਿ ਬੀਤੀ ਦੇਰ ਰਾਤ ਚੋਰਾਂ ਨੇ ਉਨ੍ਹਾਂ ਦੇ ਘਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਉਥੇ ਹੀ ਰਮਨਦੀਪ ਦਾ ਕਹਿਣਾ ਹੈ ਕਿ ਉਸ ਦੀ ਭੈਣ ਦਾ ਵਿਆਹ ਹੈ ਅਤੇ ਸੋਨੇ ਦੇ ਗਹਿਣੇ ਤਿਆਰ ਕਰਵਾਏ ਗਏ ਸਨ, ਕਰੀਬ 60 ਹਜ਼ਾਰ ਰੁਪਏ ਨਕਦ ਸਨ, ਜਦਕਿ ਉਹ ਅਤੇ ਉਸ ਦੀ ਮਾਂ ਘਰ ‘ਚ ਇਕੱਲੇ ਸਨ।

ਉਨ੍ਹਾਂ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਘਰ ਦੇ ਦੂਸਰੇ ਕਮਰਿਆਂ ਦੀਆ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਖਿਲਰਿਆ ਹੋਇਆ ਸੀ। ਰਮਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਚੋਰੀ ਪਿੱਛੇ ਕਿਸੇ ਭੇਤੀ ਦਾ ਹੱਥ ਹੈ ਕਿਉਂਕਿ ਚੋਰਾਂ ਨੇ ਸੋਨੇ ਦੇ ਗਹਿਣੇ ਅਤੇ ਨਕਦੀ ਨੂੰ ਹੀ ਨਿਸ਼ਾਨਾ ਹੱਥ ਪਾਇਆ, ਜਦਕਿ ਹੋਰ ਕਿਸੇ ਵੀ ਸਾਮਾਨ ਦੀ ਚੋਰੀ ਨਹੀਂ ਹੋਈ।

ਪੁਲਿਸ ਥਾਣਾ ਸਿਵਲ ਲਾਈਨ ‘ਚ ਪਰਿਵਾਰ ਵੱਲੋਂ ਵਾਰਦਾਤ ਦੀ ਸੂਚਨਾ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ, ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਕਾਬੂ ਕੀਤਾ ਜਾਵੇਗਾ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)