ਗੁਰਦਾਸਪੁਰ ‘ਚ ਵਾਪਰੀ ਸ਼ਰਮਨਾਕ ਘਟਨਾ : 15 ਸਾਲ ਦੇ ਮੁੰਡੇ ਨੇ 8 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

0
1078

ਗੁਰਦਾਸਪੁਰ (ਜਸਵਿੰਦਰ ਬੇਦੀ) | ਬੱਚੀਆਂ ਨਾਲ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਥਾਣਾ ਦੋਰਾਂਗਲਾ ਅਧੀਨ ਪੈਂਦੇ ਇਕ ਪਿੰਡ ਤੋਂ ਸਾਹਮਣੇ ਆਇਆ ਹੈ, ਜਿਥੇ ਇਕ 15 ਸਾਲ ਦੇ ਨਾਬਾਲਗ ਮੁੰਡੇ ਨੇ ਇਕ 8 ਸਾਲ ਦੀ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।

ਮੁੰਡੇ ਨੇ ਬੱਚੀ ਨੂੰ ਖਾਣ ਦੀ ਚੀਜ਼ ਦੇਣ ਦੇ ਬਹਾਨੇ ਆਪਣੇ ਘਰ ਬੁਲਾਇਆ ਤੇ ਉਸ ਨਾਲ ਬਲਾਤਕਾਰ ਕੀਤਾ। ਬੱਚੀ ਦੀਆਂ ਚੀਕਾਂ ਸੁਣਨ ਤੋਂ ਬਾਅਦ ਮਾਂ ਨੇ ਆਪਣੀ ਬੱਚੀ ਨੂੰ ਛੁਡਵਾਇਆ ਅਤੇ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਆਰੋਪੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੱਚੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੱਚੀ ਘਰ ਤੋਂ ਬਾਹਰ ਖੇਡ ਰਹੀ ਸੀ ਅਤੇ ਪਿੰਡ ਦੇ ਹੀ ਇਕ ਸੌਰਵ ਨਾਂ ਦਾ ਮੁੰਡਾ ਉਸ ਦੀ ਬੱਚੀ ਨੂੰ ਵਰਗਲਾ ਕੇ ਆਪਣੇ ਘਰ ਲੈ ਗਿਆ ਤੇ ਬੱਚੀ ਨਾਲ ਬਲਾਤਕਾਰ ਕੀਤਾ। ਜਦ ਬੱਚੀ ਦੀ ਮਾਂ ਘਰ ਪਹੁੰਚੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਆਰੋਪੀ ਨੇ ਬੱਚੀ ਦੇ ਹੱਥ-ਪੈਰ ਬੰਨ੍ਹੇ ਹੋਏ ਸਨ।

ਪੀੜਤ ਪਰਿਵਾਰ ਨੇ ਆਰੋਪ ਲਾਏ ਕਿ ਪਿੰਡ ਦੇ ਹੀ ਕੁਝ ਧਨਾਢ ਲੋਕ ਉਨ੍ਹਾਂ ‘ਤੇ ਰਾਜ਼ੀਨਾਮਾ ਕਰਨ ਦਾ ਦਬਾਅ ਬਣਾ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਐੱਸਪੀ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਆਰੋਪੀ ਸੌਰਵ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਉਮਰ 15 ਸਾਲ ਹੈ ਅਤੇ ਉਸ ਖਿਲਾਫ ਪੋਸਕੋ ਐਕਟ ਤਹਿਤ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)