ਕਲਾਨੌਰ | ਮੰਗਲਵਾਰ ਨੂੰ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਦੇ ਜੱਦੀ ਪਿੰਡ ਸ਼ਾਹਪੁਰ ਜਾਜਨ ਸਥਿਤ ਘਰ ਦੇ ਗੇਟ ‘ਤੇ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਕੁਝ ਵਿਅਕਤੀਆਂ ਵੱਲੋਂ ਗੁਰਦੀਪ ਸਿੰਘ ਰੰਧਾਵਾ ਦੇ ਘਰ 3 ਦੇ ਕਰੀਬ ਗੋਲ਼ੀਆਂ ਮਾਰੀਆਂ ਗਈਆਂ।
ਘਟਨਾ ਸਬੰਧੀ ਜਾਇਜ਼ਾ ਲੈਣ ਲਈ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਸੁਰੱਖਿਆ ਬਲਾਂ ਸਮੇਤ ਪਹੁੰਚੇ ਤੇ ਉਨ੍ਹਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇੱਥੇ ਦੱਸ ਦਈਏ ਕਿ ਗੋਲ਼ੀਆਂ ਚਲਾਉਣ ਵਾਲੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਏ ਹਨ।





































