ਗੁਰਦਾਸਪੁਰ| ਗੁਰੂ ਘਰਾਂ ਵਿਚ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਦੀਨਾਨਗਰ ਦੇ ਬਹਿਰਾਮਪੁਰ ਤੋਂ ਸਾਹਮਣੇ ਆਇਆ ਹੈ।
ਇਥੇ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਫਟੇ ਹੋਏ ਮਿਲੇ ਹਨ।
ਪਿੰਡ ਦੀ ਪੰਚਾਇਤ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ, ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤਿਆਂ ਉਤੇ ਪਰਚਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।