ਗੁਰਦਾਸਪੁਰ : BSF ਦੇ ਮਸਲੇ ‘ਤੇ MP ਸੰਨੀ ਦਿਓਲ ਤੇ ਮੰਤਰੀ ਸੋਮ ਪ੍ਰਕਾਸ਼ ਦੇ ਲਾਏ ਗੁੰਮਸ਼ੁਦਗੀ ਦੇ ਪੋਸਟਰ

0
1171

ਗੁਰਦਾਸਪੁਰ (ਜਸਵਿੰਦਰ ਬੇਦੀ) | ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਬੀਐੱਸਐੱਫ ਦੇ ਵਧਾਏ 50 ਕਿਲੋਮੀਟਰ ਦੇ ਦਾਇਰੇ ਖਿਲਾਫ ਕਿਸਾਨ ਮਜ਼ਦੂਰ ਯੂਥ ਮੋਰਚਾ ਵੱਲੋਂ ਬਟਾਲਾ ਨੇੜੇ ਕਸਬਾ ਕਾਦੀਆਂ ਵਿਖੇ ਡੱਲਾ ਚੌਕ ਵਿੱਚ ਚੰਡੀਗੜ੍ਹ ਮਾਰਗ ਨੂੰ ਜਾਮ ਕਰਕੇ ਰੋਸ ਧਰਨਾ ਦਿੰਦਿਆਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਨਾਲ ਹੀ ਗੁਰਦਾਸਪੁਰ ਤੋਂ MP ਸੰਨੀ ਦਿਓਲ ਤੇ ਮੰਤਰੀ ਸੋਮ ਪ੍ਰਕਾਸ਼ ਦੀ ਗੁੰਮਸ਼ੁਦਗੀ ਦੇ ਪੋਸਟਰ ਵੀ ਲਾਏ ਗਏ।

ਕਿਸਾਨ ਮਜ਼ਦੂਰ ਯੂਥ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਲਗਤਾਰ ਪੰਜਾਬ ਤੇ ਪੰਜਾਬੀਅਤ ‘ਤੇ ਆਪਣੇ ਨਾਦਰਸ਼ਾਹੀ ਹੁਕਮ ਥੋਪ ਰਹੀ ਹੈ, ਜਿਸ ਦਾ ਜਵਾਬ ਕੇਂਦਰ ਦੀ ਭਾਜਪਾ ਸਰਕਾਰ ਨੂੰ 2022 ਤੇ 2024 ਦੀਆਂ ਚੋਣਾਂ ‘ਚ ਦੇਵਾਂਗੇ।

ਉਨ੍ਹਾਂ MP ਸੰਨੀ ਦਿਓਲ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਗੁੰਮਸ਼ੁਦਗੀ ਦੇ ਪੋਸਟਰ ਲਾਏ ਤੇ ਕਹਿਣਾ ਕਿ ਇਹ ਦੋਵੇਂ ਭਾਜਪਾ ਨੇਤਾ ਜਿੱਤ ਤੋਂ ਬਾਅਦ ਆਪਣੇ ਹਲਕੇ ਵਿੱਚ ਨਜ਼ਰ ਨਹੀਂ ਆਏ। ਇਨ੍ਹਾਂ ਦੀ ਸੂਚਨਾ ਦੇਣ ਵਾਲੇ ਨੂੰ ਵਾਜਿਬ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ