ਗੁਰਦਾਸਪੁਰ : ਜ਼ਿਲੇ ਦੇ ਪੁਲਿਸ ਥਾਣਾ ਧਾਰੀਵਾਲ ਅਧੀਨ ਪੈਂਦੇ ਪਿੰਡ ਸੋਹਲ ‘ਚ ਚੋਰਾਂ ਵਲੋਂ ਦਿਨ-ਦਿਹਾੜੇ ਘਰ ਦੇ ਤਾਲੇ ਤੋੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਹੋਏ 40 ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਨਗਦੀ ‘ਤੇ ਹੱਥ ਸਾਫ਼ ਕਰ ਦਿੱਤਾ।
ਮੌਕੇ ‘ਤੇ ਪੁਹੰਚੀ ਪੁਲਿਸ ਪਾਰਟੀ ਵਲੋਂ ਕੇਸ ਦਰਜ ਕਰਦੇ ਹੋਏ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਦੀ ਸਾਰੀ ਰਿਕਾਰਡਿੰਗ ਸੀਸੀਟੀਵੀ ਵਿਚ ਕੈਦ ਹੋ ਗਈ ਹੈ, ਜਿਸ ਵਿਚ ਚੋਰ ਗਲੀ ਵਿਚ ਘੁੰਮਦਾ ਨਜ਼ਰ ਆ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਪੀੜਤ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਹ ਤੇ ਉਸਦੀ ਪਤਨੀ ਬਾਜ਼ਾਰ ਗਏ ਹੋਏ ਸੀ। ਜਦੋਂ ਉਹ ਘਰ ਵਾਪਸ ਆਏ ਤਾਂ ਘਰ ਦੇ ਅੰਦੂਰਨੀ ਤਾਲੇ ਟੁੱਟੇ ਹੋਏ ਸੀ ਅਤੇ ਅੰਦਰ ਕਮਰਿਆਂ ਵਿੱਚ ਪਈਆਂ ਅਲਮਾਰੀਆਂ ਦੇ ਤਾਲੇ ਵੀ ਟੁੱਟੇ ਹੋਏ ਸੀ।
ਉਨ੍ਹਾਂ ਮੁਤਾਬਿਕ ਚੋਰ 40 ਤੋਲੇ ਸੋਨੇ ਦੇ ਗਹਿਣੇ ਅਤੇ ਢਾਈ ਲੱਖ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਰੱਖਿਆ ਹੋਇਆ ਸੀ, ਜਿਸ ਕਾਰਨ ਗਹਿਣੇ ਅਤੇ ਨਗਦੀ ਦੋ ਦਿਨ ਪਹਿਲਾਂ ਹੀ ਬੈਂਕ ਵਿੱਚੋਂ ਕੱਢਵਾ ਕੇ ਘਰ ਲਿਆਂਦੇ ਸੀ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।