ਗੁਰਦਾਸਪੁਰ : ਕਾਰ ਤੇ ਬੱਸ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ; ਅਲਟੋ ਸਵਾਰ ਮਹਿਲਾ ਦੀ ਮੌਕੇ ‘ਤੇ ਮੌਤ

0
1483

ਦੀਨਾਨਗਰ/ ਗੁਰਦਾਸਪੁਰ, 14 ਨਵੰਬਰ | ਦੀਨਾਨਗਰ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਜਿਥੇ ਇਕ ਆਲਟੋ ਕਾਰ ਤੇ ਰੋਡਵੇਜ਼ ਬੱਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ ਮਹਿਲਾ ਦੀ ਮੌਕੇ ‘ਤੇ ਮੌਤ ਹੋ ਗਈ ਤੇ ਕਾਰ ਚਲਾ ਰਿਹਾ ਨੌਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਗੁਰਦਾਸਪੁਰ ਜਾ ਰਹੀ ਰੋਡਵੇਜ਼ ਦੀ ਬੱਸ ਜਦੋਂ ਦੀਨਾਨਗਰ ਹਾਈਵੇ ‘ਤੇ ਪਹੁੰਚੀ ਤਾਂ ਗੁਰਦਾਸਪੁਰ ਤੋਂ ਪਠਾਨਕੋਟ ਵੱਲ ਜਾ ਰਹੀ ਆਲਟੋ ਕਾਰ ਤੇ ਬੱਸ ਦੀ ਸਿੱਧੀ ਟੱਕਰ ਹੋ ਗਈ। ਕਾਰ ਵਿਚ ਸਵਾਰ ਮਹਿਲਾ ਰਾਜ ਰਾਣੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂਕਿ ਕਾਰ ਚਾਲਕ ਅਮਨ ਕੁਮਾਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਤੇ ਕਾਰ ਵਿਚ ਸਵਾਰ ਮਹਿਲਾ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਦੀਨਾਨਗਰ ਥਾਣਾ ਮੁਖੀ ਮਨਜੀਤ ਸਿੰਘ ਵੱਲੋਂ ਮੌਕੇ ‘ਤੇ ਪਹੁੰਚ ਕੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।