ਗੁਰਦਾਸਪੁਰ : ਗੁਰਦੁਆਰਾ ਸਾਹਿਬ ‘ਚ ਬੇਅਦਬੀ ਪਿੱਛੋਂ ਚੋਰੀ ਦੀ ਘਟਨਾ ਨੂੰ ਦਿੱਤਾ ਅੰਜਾਮ, ਘਟਨਾ CCTV ‘ਚ ਕੈਦ, ਵੇਖੋ ਵੀਡੀਓ

0
1651

ਗੁਰਦਾਸਪੁਰ, 2 ਫਰਵਰੀ | ਗੁਰਦੁਆਰਾ ਸਾਹਿਬ ‘ਚ ਬੇਅਦਬੀ ਪਿੱਛੋਂ ਚੋਰੀ ਦੀ ਘਟਨਾ ਸੀਸੀਟੀਵੀ ‘ਚ ਕੈਦ ਹੋ ਗਈ। ਥਾਣਾ ਬਹਿਰਾਮਪੁਰ ਦੇ ਪਿੰਡ ਜਾਗੋਚੱਕ ਟਾਂਡਾ ਦੇ ਗੁਰਦੁਆਰਾ ਸਾਹਿਬ ਵਿਚ ਪਿੰਡ ਦੇ ਹੀ ਇਕ ਵਿਅਕਤੀ ਨੇ ਚੋਰੀ ਕੀਤੀ ਤੇ ਗੁਰਦੁਆਰਾ ਸਾਹਿਬ ਅੰਦਰ ਬੂਟ ਪਾ ਕੇ ਵੜ ਗਿਆ।

ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਜੱਗੋ ਚੱਕ ਟਾਂਡਾ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦਾ ਇਕ ਵਿਅਕਤੀ ਨਿਸ਼ਾਨ ਸਿੰਘ ਪੁੱਤਰ ਬਖਸ਼ੀਸ਼ ਸਿੰਘ ਜੋ ਕਿ ਨਸ਼ੇ ਦਾ ਆਦੀ ਹੈ ਅਤੇ ਪਹਿਲਾਂ ਵੀ ਕਈ ਚੋਰੀਆਂ ਕਰ ਚੁੱਕਾ ਹੈ, ਨੇ ਗੁਰਦੁਆਰਾ ਸਾਹਿਬ ਵਿਚ ਚੋਰੀ ਕੀਤੀ, ਜਿਸ ਦੀ ਪਛਾਣ ਸੀ.ਸੀ.ਟੀ.ਵੀ. ਰਾਹੀਂ ਹੋਈ ਹੈ। ਪਿੰਡ ਵਾਲਿਆਂ ਨੇ ਉਸ ਖਿਲਾਫ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ, ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/916242083103375