ਗੁਰਦਾਸਪੁਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕੁੰਜਰ ਵਿਚ ਸਹੁਰੇ ਪਰਿਵਾਰ ਤੋਂ ਤੰਗ-ਪ੍ਰੇਸ਼ਾਨ ਹੋ ਕੇ ਇਕ 28 ਸਾਲ ਦੀ ਵਿਆਹੁਤਾ ਰਾਜਬੀਰ ਕੌਰ ਵਲੋਂ ਜਾਨ ਦੇ ਦਿੱਤੀ ਗਈ। ਪੁਲਿਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨ ਦਰਜ ਕਰਕੇ ਲੜਕੀ ਦੀ ਸੱਸ ਅਤੇ ਪਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕਾ ਰਾਜਬੀਰ ਕੌਰ ਦੇ ਪਿਤਾ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਰਾਜਬੀਰ ਕੌਰ ਦਾ 5 ਸਾਲ ਪਹਿਲਾਂ ਵਿਆਹ ਪਿੰਡ ਕੁੰਜਰ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੀ ਇਕ 3 ਸਾਲ ਦੀ ਬੱਚੀ ਹੈ ਅਤੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਬੇਟੀ ਨੂੰ ਪਤੀ ਅਤੇ ਸੱਸ ਹਰਜਿੰਦਰ ਕੌਰ ਤੰਗ ਕਰਦੇ ਸਨ, ਜਿਸ ਬਾਰੇ ਉਸ ਨੇ ਕਈ ਵਾਰ ਘਰ ਦੱਸਿਆ ਸੀ ਅਤੇ ਅੱਜ ਉਸ ਨੇ ਜਾਨ ਦੇ ਦਿੱਤੀ। ਇਸ ਦੀ ਜਾਣਕਾਰੀ ਗੁਆਂਢੀ ਵੱਲੋਂ ਦਿੱਤੀ ਗਈ।
ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਧੀ ਦੇ ਕਾਤਲ ਪਤੀ ਅਤੇ ਸੱਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਅਧਿਕਾਰੀਆਂ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮ੍ਰਿਤਕ ਲੜਕੀ ਦੀ ਸੱਸ ਅਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਆਰੋਪੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)