ਗੁਰਦਾਸਪੁਰ : ਮਨਿਆਰੀ ਦੀ ਦੁਕਾਨ ਦਾ ਸ਼ਟਰ ਤੋੜ ਕੇ ਨੋਟਾਂ ਵਾਲੇ ਹਾਰ ਲੈ ਗਏ ਚੋਰ, 30 ਹਜ਼ਾਰ ਦਾ ਨੁਕਸਾਨ

0
677

ਗੁਰਦਾਸਪੁਰ, 10 ਜਨਵਰੀ | ਅੱਜ ਸਵੇਰੇ 6 ਵਜੇ ਬਟਾਲਾ ਦੇ ਤੰਗ ਬਾਜ਼ਾਰ ਇਲਾਕੇ ‘ਚ ਕੁਝ ਅਣਪਛਾਤੇ ਨੌਜਵਾਨਾਂ ਨੇ ਮਨਿਆਰੀ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਲਿਆ। ਚੋਰ ਰਾਡ ਨਾਲ ਸ਼ਟਰ ਤੋੜ ਕੇ ਦੁਕਾਨ ‘ਚੋਂ 30 ਹਜ਼ਾਰ ਦੇ ਨਵੇਂ ਨੋਟਾਂ ਦਾ ਹਾਰ ਲੈ ਕੇ ਫਰਾਰ ਹੋ ਗਏ। ਉਕਤ ਦੁਕਾਨ ਦੇ ਮਾਲਕ ਸ਼ਮੀ ਨਈਅਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀ ਦੁਕਾਨਦਾਰ ਦਾ ਫੋਨ ਆਇਆ ਕਿ ਕੁਝ ਨੌਜਵਾਨ ਉਨ੍ਹਾਂ ਦੀ ਦੁਕਾਨ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਹਨ ਅਤੇ ਜਦੋਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਅਤੇ ਦੁਕਾਨ ‘ਚ ਨਵੇਂ ਕਰੰਸੀ ਨੋਟ ਗਾਇਬ ਸਨ|

ਦੁਕਾਨ ਮਾਲਕ ਦਾ ਕਹਿਣਾ ਹੈ ਕਿ ਕਰੀਬ 30 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੂਜੇ ਪਾਸੇ ਚਸ਼ਮਦੀਦ ਨੇ ਦੱਸਿਆ ਕਿ ਚੋਰੀ ਦੀ ਵਾਰਦਾਤ ਨੂੰ 2 ਨੌਜਵਾਨਾਂ ਨੇ ਅੰਜਾਮ ਦਿੱਤਾ ਅਤੇ ਉਹ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਫ਼ਰਾਰ ਹੋ ਗਏ। ਦੂਜੇ ਪਾਸੇ ਦੁਕਾਨ ਮਾਲਕ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਜਾਂਚ ਵਿਚ ਲੱਗੇ ਹੋਏ ਹਨ।

ਵੇਖੋ ਵੀਡੀਓ

https://www.facebook.com/punjabibulletinworld/videos/907114804130725

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)