&NewLine;<p class&equals;"wp-block-paragraph"><strong>ਗੁਰਦਾਸਪੁਰ।<&sol;strong> ਅੱਜ ਸ਼ਾਮ ਥਾਣਾ ਸਦਰ ਗੁਰਦਾਸਪੁਰ ਦੇ ਪਿੰਡ ਨਰਪੁਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 2 ਗੱਡੀਆਂ &&num;8216&semi;ਤੇ ਆਏ ਨੌਜਵਾਨ ਹਮਲਾਵਰਾਂ ਨੇ ਇਕ ਘਰ &&num;8216&semi;ਤੇ ਆ ਕੇ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਫਾਇਰਿੰਗ ਦੌਰਾਨ ਪਾਵਰਕਾਮ ਦਾ ਇਕ ਜੇਈ ਸਤਪਾਲ ਜ਼ਖਮੀ ਹੋ ਗਿਆ। ਪਰ ਭੱਜ ਰਹੇ ਹਮਲਾਵਰਾਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਛਿਤਰ ਪਰੇਡ ਕੀਤੀ ਅਤੇ ਉਨ੍ਹਾਂ ਦੀਆਂ ਗੱਡੀਆਂ ਵੀ ਭੰਨ ਦਿੱਤੀਆਂ। ਇਸੇ ਦੌਰਾਨ ਪੁਲਿਸ ਨੂੰ ਬੁਲਾ ਕੇ ਹਮਲਾਵਰਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਉਕਤ ਮਾਮਲਾ ਕਬੱਡੀ ਖਿਡਾਰੀਆਂ ਵਿੱਚ ਹੋਈ ਮਾਮੂਲੀ ਤਕਰਾਰ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ&comma; ਜਿਸ ਨੇ ਖੂਨੀ ਰੂਪ ਧਾਰ ਲਿਆ। ਹਮਲਾ ਕਰਨ ਵਾਲਿਆਂ ਵਿਚ ਇਕ ਕਬੱਡੀ ਖਿਡਾਰੀ ਦੱਸਿਆ ਜਾ ਰਿਹਾ ਹੈ&comma; ਜਿਸ ਨੇ ਆਪਣੇ ਸਾਥੀਆਂ ਸਮੇਤ ਦੂਜੇ ਕਬੱਡੀ ਖਿਡਾਰੀ ਸਨਮਦੀਪ ਸਿੰਘ ਸੰਨੀ ਪੁੱਤਰ ਸਤਪਾਲ ਵਾਸੀ ਨਰਪੁਰ ਦੇ ਘਰ ਆ ਕੇ ਹਮਲਾ ਕਰ ਦਿੱਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਖਮੀ ਹੋਏ ਜੇਈ ਸਤਪਾਲ ਦੀ ਪਤਨੀ ਰਣਜੀਤ ਕੌਰ ਅਤੇ ਪਿੰਡ ਨਰਪੁਰ ਦੇ ਸਰਪੰਚ ਧਰਮ ਸਿੰਘ ਨੇ ਦੱਸਿਆ ਕਿ ਸਨਮਦੀਪ ਸਿੰਘ ਸੰਨੀ ਪੁੱਤਰ ਸੱਤਪਾਲ ਕਬੱਡੀ ਖਿਡਾਰੀ ਹੈ&comma; ਜਿਸ ਦੀ ਖੇਡ ਦੌਰਾਨ ਕੁਝ ਕਬੱਡੀ ਖਿਡਾਰੀ ਨੌਜਵਾਨਾਂ ਨਾਲ ਕਰੀਬ 10 ਦਿਨ ਪਹਿਲਾਂ ਤਕਰਾਰ ਹੋਈ ਸੀ। ਇਸ ਉਪਰੰਤ ਦੋਵਾਂ ਧਿਰਾਂ ਦੇ ਰਾਜੀਨਾਮੇ ਦੀ ਗੱਲ ਚਲ ਰਹੀ ਸੀ। ਜਿਸ ਤਹਿਤ ਕੱਲ੍ਹ 8 ਜੁਲਾਈ ਨੂੰ ਸਵੇਰੇ 11 ਵਜੇ ਪੁਲਿਸ ਨੇ ਦੋਵਾਂ ਧਿਰਾਂ ਨੂੰ ਆਉਣ ਲਈ ਟਾਈਮ ਦਿੱਤਾ ਸੀ। ਪਰ ਰਾਜੀਨਾਮੇ ਤੋਂ ਪਹਿਲਾਂ ਹੀ ਅੱਜ ਦੂਸਰੀ ਧਿਰ ਨੇ ਸ਼ਾਮ 6 ਵਜੇ ਦੇ ਕਰੀਬ ਦੋ ਗੱਡੀਆਂ &&num;8216&semi;ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਆ ਕੇ ਹਮਲਾ ਕਰ ਕਰ ਦਿੱਤਾ।<br><br>ਉਨ੍ਹਾਂ ਦੱਸਿਆ ਕਿ ਉਕਤ ਹਮਲਾਵਰਾਂ ਕੋਲੋਂ ਰਵਾਇਤੀ ਹਥਿਆਰ ਅਤੇ ਅਸਲਾ ਸੀ&comma; ਜਿਨਾਂ ਨੇ ਫਾਇਰਿੰਗ ਕੀਤੀ। ਇਸ ਦੌਰਾਨ ਕਬੱਡੀ ਖਿਡਾਰੀ ਸਨਮਦੀਪ ਸੰਨੀ ਦਾ ਪਿਤਾ ਸਤਪਾਲ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਗੋਲੀ ਚਲਾਉਣ ਦੇ ਬਾਅਦ ਹਮਲਾਵਰਾਂ ਨੇ ਜਦੋਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪਿੰਡ ਦੀ ਫਿਰਨੀ ਬੰਦ ਹੋਣ ਕਾਰਨ ਜਦੋਂ ਉਨ੍ਹਾਂ ਨੂੰ ਵਾਪਸ ਮੁੜਨਾ ਪਿਆ ਤਾਂ ਇਕੱਠੇ ਹੋਏ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਗੱਡੀਆਂ ਦੀ ਭੰਨ ਤੋੜ ਕਰ ਦਿੱਤੀ। ਇਸ ਮੌਕੇ ਉਕਤ ਹਮਲਾਵਰਾਂ ਦੀ ਪਿੰਡ ਵਾਸੀਆਂ ਅੱਗੇ ਪੇਸ਼ ਨਹੀਂ ਗਈ ਅਤੇ ਪਿੰਡ ਵਾਲਿਆਂ ਨੇ ਉਨ੍ਹਾਂ ਦੀ ਮਾਰ ਕੁਟਾਈ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਮੌਕੇ &&num;8216&semi;ਤੇ ਪਹੁੰਚੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ 6 ਹਮਲਾਵਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਦੋ ਗੱਡੀਆਂ ਵੀ ਕਬਜੇ ਵਿਚ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਬਿਆਨ ਦਰਜ ਕਰਕੇ ਕਾਨੂੰਨ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;