ਲੁਧਿਆਣਾ, 2 ਮਾਰਚ | ਖੰਨਾ ਤੋਂ 5 ਵਾਰ ਕਾਂਗਰਸ ਦੇ ਕੌਂਸਲਰ ਰਹੇ ਗੁਰਮਿੰਦਰ ਸਿੰਘ ਲਾਲੀ ਦਾ ਸ਼ਨੀਵਾਰ ਸਵੇਰੇ ਦੇਹਾਂਤ ਹੋ ਗਿਆ, ਜਿਮ ‘ਚ ਕਸਰਤ ਕਰਦੇ ਸਮੇਂ ਲਾਲੀ ਨੂੰ ਦਿਲ ਦਾ ਦੌਰਾ ਪਿਆ। ਜਦੋਂ ਉਸ ਨੂੰ 2 ਵੱਖ-ਵੱਖ ਹਸਪਤਾਲਾਂ ‘ਚ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਗੁਰਮਿੰਦਰ ਸਿੰਘ ਲਾਲੀ ਦੀ ਉਮਰ 52 ਸਾਲ ਦੇ ਕਰੀਬ ਸੀ। ਕਰੀਬ 4 ਕਿਲੋਮੀਟਰ ਪੈਦਲ ਚੱਲਦਾ ਸੀ। ਬਾਸਕਟਬਾਲ ਦਾ ਖਿਡਾਰੀ ਸੀ। ਜਿਮ ‘ਚ ਵਾਰਮਅੱਪ ਕਰਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਕੋਈ ਬਿਮਾਰੀ ਨਹੀਂ ਸੀ। ਰਾਜਨੀਤੀ ਦੇ ਨਾਲ-ਨਾਲ ਪ੍ਰਾਪਰਟੀ ਦਾ ਕਾਰੋਬਾਰ ਵੀ ਕਰਦਾ ਸੀ।
ਲਾਲੀ ਕਾਂਗਰਸ ਦੇ ਸੀਨੀਅਰ ਆਗੂ ਸਨ। ਜਿੱਥੇ ਉਹ ਖ਼ੁਦ ਲਗਾਤਾਰ ਪੰਜਵੀਂ ਵਾਰ ਕਾਂਗਰਸ ਦੇ ਕੌਂਸਲਰ ਬਣੇ ਹਨ, ਉਥੇ ਉਨ੍ਹਾਂ ਦੀ ਪਤਨੀ ਅੰਜਨਜੀਤ ਕੌਰ ਲਗਾਤਾਰ ਦੂਜੀ ਵਾਰ ਕੌਂਸਲਰ ਬਣੀ ਹੈ। ਲਾਲੀ ਕੈਪਟਨ ਸਰਕਾਰ ‘ਚ ਇੰਪਰੂਵਮੈਂਟ ਟਰੱਸਟ ਖੰਨਾ ਦੇ ਚੇਅਰਮੈਨ ਸਨ।
ਇਸ ਤੋਂ ਇਲਾਵਾ ਉਹ ਖੰਨਾ ਨਗਰ ਕੌਂਸਲ ਦੇ ਉਪ ਚੇਅਰਮੈਨ ਵੀ ਰਹੇ। ਲਾਲੀ ਦੇ ਅਚਾਨਕ ਦਿਹਾਂਤ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਹੈ। ਉਹ ਆਪਣੇ ਪਿੱਛੇ ਪਤਨੀ ਅਤੇ 2 ਪੁੱਤਰ ਛੱਡ ਗਿਆ ਹੈ, ਜਿਨ੍ਹਾਂ ‘ਚੋਂ ਇਕ ਨਿਊਯਾਰਕ ‘ਚ ਡਾਕਟਰ ਹੈ। ਦੂਜਾ ਇਕ ਵਕੀਲ ਹੈ ਅਤੇ ਇਹ ਪੁੱਤਰ ਖੰਨਾ ਰਹਿੰਦਾ ਹੈ। ਸ਼ਾਮ ਕਰੀਬ 6:30 ਵਜੇ ਦਿਲ ਦਾ ਦੌਰਾ ਪਿਆ। ਉਹ ਸ਼ਹਿਰ ਦੇ ਕੇਂਦਰ ‘ਚ ਏਅਰ ਜਿਮ ਵਿੱਚ ਸਨ। ਲਾਲੀ ਕਰੀਬ 30 ਸਾਲਾਂ ਤੋਂ ਗਰਾਊਂਡ ਨਾਲ ਜੁੜੇ ਹੋਏ ਸਨ।
ਲਾਲੀ ਦੇ ਅਚਾਨਕ ਦਿਹਾਂਤ ‘ਤੇ ਕਈ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਰਵਨੀਤ ਬਿੱਟੂ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ, ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ |
                    
  
 
                
 
		
