ਗੁਰਪਤਵੰਤ ਪੰਨੂ ਨੇ ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਰੇਲਵੇ ਸਟੇਸ਼ਨ ਬੰਦ ਕਰਨ ਦੀ ਦਿੱਤੀ ਧਮਕੀ

0
290

ਜਲੰਧਰ/ਲੁਧਿਆਣਾ/ਅੰਮ੍ਰਿਤਸਰ | ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਖਾਲਿਸਤਾਨ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ। ਵੇਰਕਾ ਬਾਈਪਾਸ ’ਤੇ ਇਹ ਨਾਅਰੇ ਲਾਏ ਗਏ ਹਨ। ਪੰਨੂ ਨੇ ਨਾਅਰੇਬਾਜ਼ੀ ਕਰਨ ਦੇ ਨਾਲ-ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਧਮਕੀ ਭਰੀ ਵੀਡੀਓ ਵੀ ਜਾਰੀ ਕੀਤੀ ਹੈ।

ਪੰਨੂ ਨੇ ਐਲਾਨ ਕੀਤਾ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ 15-16 ਮਾਰਚ ਨੂੰ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਬੰਦ ਰੱਖਣਗੇ। ਇੰਨਾ ਹੀ ਨਹੀਂ ਉਹ 15-16 ਮਾਰਚ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀ ਜੀ-20 ਕਾਨਫਰੰਸ ਵਿੱਚ ਵੀ ਪ੍ਰਦਰਸ਼ਨ ਕਰਨਗੇ ਤਾਂ ਜੋ 20 ਦੇਸ਼ਾਂ ਦੇ ਨੁਮਾਇੰਦਿਆਂ ਨੂੰ ਪਤਾ ਲੱਗ ਸਕੇ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਇੰਨਾ ਹੀ ਨਹੀਂ ਜੀ-20 ਦੇਸ਼ਾਂ ਦਾ ਖਾਲਿਸਤਾਨ ‘ਚ ਸਵਾਗਤ ਹੈ, ਪੰਜਾਬ ‘ਚ ਨਹੀਂ।