ਗੁਰਸੇਵਕ ਸਿੰਘ ਦੇ ਪਰਿਵਾਰ ਦੀ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਨਹੀਂ ਲਈ ਸਾਰ, ਵੇਖੋ ਸ਼ਹੀਦ ਦੀ ਆਖਰੀ ਵੀਡੀਓ

0
23901

ਤਰਨਤਾਰਨ (ਬਲਜੀਤ ਸਿੰਘ) | ਚੀਫ਼ ਆਫ਼  ਡਿਫੈਂਸ ਸਟਾਫ ਦੇ ਪਹਿਲੇ ਜਨਰਲ ਬਿਪਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ‘ਚ ਸ਼ਹੀਦ ਹੋਏ ਪਿੰਡ ਦੋਦੇ ਸੋਢੀਆਂ ਦੇ ਨਾਇਕ ਗੁਰਸੇਵਕ ਸਿੰਘ ਦੇ ਪਰਿਵਾਰ ਦੀ ਕਿਸੇ ਵੀ ਸਰਕਾਰੀ ਅਧਿਕਾਰੀ ਨੇ ਕੋਈ ਸਾਰ ਨਹੀਂ ਲਈ ਤੇ ਨਾ ਹੀ ਅਫ਼ਸੋਸ ਕਰਨ ਪੁੱਜਾ।

ਬੀਤੇ ਬੁੱਧਵਾਰ ਸੀਡੀਐੱਸ ਦੇ ਪਹਿਲੇ ਜਨਰਲ ਬਿਪਨ ਰਾਵਤ ਤੇ ਉਨ੍ਹਾਂ ਦੀ ਪਤਨੀ ਨਾਲ ਹੈਲੀਕਾਪਟਰ ਵਿੱਚ ਜਾ ਰਹੇ 11 ਸੈਨਿਕ ਤਾਮਿਲਨਾਡੂ ਦੇ ਕੁਨੂਰ ਇਲਾਕੇ ਵਿੱਚ ਹੈਲੀਕਾਪਟਰ ਕ੍ਰੈਸ਼ ਹੋਣ ਨਾਲ ਸ਼ਹੀਦ ਹੋ ਗਏ ਸਨ, ਜਿਨ੍ਹਾਂ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਦੋਦੇ ਸੋਢੀਆਂ ਦਾ ਨਾਇਕ ਗੁਰਸੇਵਕ ਸਿੰਘ ਵੀ ਮੌਜੂਦ ਸੀ, ਜਿਸ ਦੀ ਸੂਚਨਾ ਮਿਲਦਿਆਂ ਹੀ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਸੀ।

ਸ਼ਹੀਦ ਗੁਰਸੇਵਕ ਸਿੰਘ ਦੇ ਪਰਿਵਾਰ ਦੇ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੋਣ ਲਈ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪੁੱਜਾ, ਜਿਸ ਕਾਰਨ ਪਰਿਵਾਰ ਤੇ ਸਮੂਹ ਪਿੰਡ ਵਾਸੀਆਂ ‘ਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਨਾਇਕ ਗੁਰਸੇਵਕ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਸ਼ਨਾਖਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਸੌਂਪੀ ਜਾਵੇ ਤਾਂ ਕਿ ਉਹ ਆਪਣੇ ਬੇਟੇ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕਣ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ