ਲੁਧਿਆਣਾ | ਕਾਂਗਰਸੀ ਆਗੂ ਪੁਲਿਸ ਸੁਰੱਖਿਆ ਤੋਂ ਦੁਖੀ ਹੋ ਗਿਆ ਹੈ। ਪੁਲਿਸ ਵੱਲੋਂ ਮੰਡ ਨੂੰ ਘਰ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਉਸ ਨੂੰ ਗੈਂਗਸਟਰਾਂ ਦੀਆਂ ਲਗਾਤਾਰ ਧਮਕੀਆਂ ਕਾਰਨ ਨਜ਼ਰਬੰਦ ਕੀਤਾ ਦਿੱਤਾ ਗਿਆ ਹੈ। ਮੰਡ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹੋਣ ਕਰਕੇ 40 ਦਿਨਾਂ ਤੋਂ ਘਰ ਵਿਚ ਬੰਦ ਹੈ। ਉਨ੍ਹਾਂ ਨੇ ਅੱਜ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ 102 ਬੁਖਾਰ ਹੈ। ਪੰਜਾਬ ਪੁਲਿਸ ਉਸ ਨੂੰ ਬਾਹਰ ਨਹੀਂ ਜਾਣ ਦੇ ਰਹੀ। ਉਸ ਨੇ ਡਾਕਟਰ ਨੂੰ ਘਰ ਬੁਲਾਇਆ ਹੈ।

ਮੰਡ ਨੇ ਡੀਜੀਪੀ ਗੌਰਵ ਯਾਦਵ ਨੂੰ ਧਮਕੀਆਂ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ। ਮੰਡ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਬਾਹਰ ਆਉਣ ‘ਤੇ ਪਾਬੰਦੀ ਨਾ ਹਟਾਈ ਗਈ ਤਾਂ ਉਹ ਆਪਣੇ ਪਰਿਵਾਰ ਸਮੇਤ ਭੁੱਖ ਹੜਤਾਲ ‘ਤੇ ਬੈਠ ਸਕਦੇ ਹਨ।

ਮੰਡ ਨੇ ਕਿਹਾ ਕਿ ਹੁਣ ਜੇਕਰ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਟੈਸਟ ਕਰਵਾਉਣਾ ਹੈ ਜਾਂ ਹਸਪਤਾਲ ਜਾਣਾ ਹੈ ਤਾਂ ਉਨ੍ਹਾਂ ਨੂੰ ਘਰੋਂ ਬਾਹਰ ਆਉਣਾ ਪਵੇਗਾ ਪਰ ਪੁਲਸ ਅਧਿਕਾਰੀ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦੇ ਰਹੇ। ਉਨ੍ਹਾਂ ਕੰਟਰੋਲ ਰੂਮ ਅਤੇ ਉੱਚ ਅਧਿਕਾਰੀਆਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਬੁਖਾਰ ਹੈ, ਇਸ ਲਈ ਅਧਿਕਾਰੀ ਡਾਕਟਰ ਨੂੰ ਘਰ ਬੁਲਾਉਣ ਦੀ ਗੱਲ ਕਰ ਰਹੇ ਹਨ। ਮੰਡ ਨੇ ਕਿਹਾ ਕਿ ਗੁਰਦੁਆਰਾ ਸਾਹਿਬ ‘ਚ ਕੁਰਸੀਆਂ ਅਤੇ ਮੇਜ਼ਾਂ ਦੀ ਭੰਨਤੋੜ ਕਰਨ ਵਾਲਿਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਮੈਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ।