ਲੁਧਿਆਣਾ, 31 ਜਨਵਰੀ| ਲਾਡੋਵਾਲ ਇਲਾਕੇ ਵਿੱਚ ਇੱਕ ਔਰਤ ਦੀ ਅਧਨੰਗੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।
ਦੱਸਿਆ ਜਾ ਰਿਹਾ ਹੈ ਕਿ ਔਰਤ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਚਾਦਰ ‘ਚ ਲਪੇਟ ਕੇ ਸੁੱਟ ਦਿੱਤਾ ਗਿਆ ਸੀ। ਆਪਣੀ ਪਛਾਣ ਛੁਪਾਉਣ ਲਈ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਸਾੜਿਆ ਗਿਆ ਹੈ।
ਸੂਚਨਾ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾ ਦਿੱਤਾ ਹੈ। ਫਿਲਹਾਲ ਪੁਲਿਸ ਔਰਤ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ।