ਅੰਮ੍ਰਿਤਸਰ | ਅੱਜ ਸਵੇਰੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ‘ਚ ਇਕ ਘਰ ਦੇ ਬਾਹਰੋਂ ਹੈਂਡ ਗ੍ਰਨੇਡ ਮਿਲਣ ਨਾਲ ਦਹਿਸ਼ਤ ਫੈਲ ਗਈ। ਇਹ ਬੰਬ ਕੂੜਾ ਸੁੱਟਣ ਵਾਲੇ ਨੇ ਦੇਖਿਆ ਤੇ ਉਸ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਗ੍ਰਨੇਡ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੇ ਬੰਬ ਨਿਰੋਧਕ ਦਸਤੇ ਮੌਕੇ ‘ਤੇ ਪਹੁੰਚ ਗਏ ਤੇ ਬੰਬ ਨੂੰ ਡਿਫਿਊਜ਼ ਕੀਤਾ।
5 ਦਿਨ ਪਹਿਲਾਂ ਹੀ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭਿੱਖੀਵਿੰਡ ‘ਚ ਟਿਫਨ ਬੰਬ ਤੇ ਹੈਂਡ ਗ੍ਰਨੇਡ ਮਿਲੇ ਸਨ, ਜਿਸ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।
ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਭਾਰਤੀ ਸਰਹੱਦ ‘ਚ ਸੁੱਟੀ ਜਾ ਰਹੀ ਹਥਿਆਰਾਂ ਦੀ ਖੇਪ ਦਾ ਇਹ ਪਹਿਲਾ ਮਾਮਲਾ ਨਹੀਂ ਹੈ, ਪਹਿਲਾਂ ਵੀ ISI ਵੱਲੋਂ ਡ੍ਰੋਨ ਰਾਹੀਂ ਘਟੀਆ ਹਰਕਤਾਂ ਕੀਤੀਆਂ ਜਾ ਚੁੱਕੀਆਂ ਹਨ।
ਹਰ ਸਾਲ ਵਾਂਗ ਇਸ ਵਾਰ ਵੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਨਾਲ ਲੱਗਦੀ ਭਾਰਤੀ ਸਰਹੱਦ ‘ਚ ਘਿਨੌਣੇ ਇਰਾਦਿਆਂ ਨੂੰ ਬੇਨਕਾਬ ਕਰਨ ‘ਚ ਲੱਗੀਆਂ ਹੋਈਆਂ ਹਨ ਅਤੇ ਲਗਾਤਾਰ ਉਨ੍ਹਾਂ ਚਿਹਰਿਆਂ ਨੂੰ ਪਛਾਣਨ ਦਾ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਲਈ ਡ੍ਰੋਨ ਰਾਹੀਂ RDX ਲੱਗੇ ਟਿਫਨ ਬੰਬ ਅਤੇ ਹੈਂਡ ਗ੍ਰਨੇਡ ਸੁੱਟੇ ਗਏ ਸਨ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)