ਖੁਸ਼ੀਆਂ ਮਾਤਮ ‘ਚ ਬਦਲੀਆਂ : ਵਿਆਹ ਤੋਂ ਤਿੰਨ ਦਿਨ ਪਹਿਲਾਂ ਅਧਿਆਪਕ ਕੁੜੀ ਨੇ ਲਿਆ ਫਾਹਾ

0
231

ਯੂਪੀ। ਚਿਤਰਕੂਟ ਵਿਚ ਇਕ ਕੁੜੀ ਨੇ ਆਪਣੇ ਵਿਆਹ ਤੋਂ 3 ਦਿਨ ਪਹਿਲਾਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਾਮਲਾ ਰਾਜਾਪੁਰ ਥਾਣਾ ਖੇਤਰ ਦੇ ਪਿੰਡ ਤੀਰਘੁਮਈ ਗੰਗੂ ਦਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ‘ਚ ਮਾਤਮ ਛਾ ਗਿਆ। ਮ੍ਰਿਤਕਾ ਦਾ ਵਿਆਹ ਤੈਅ ਹੋ ਗਿਆ ਸੀ। ਜਦਕਿ ਮੰਗਲਵਾਰ ਨੂੰ ਉਸ ਦਾ ਤਿਲਕ ਦਾ ਪ੍ਰੋਗਰਾਮ ਸੀ। ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ।

ਜਾਣਕਾਰੀ ਅਨੁਸਾਰ ਤੀਰਘੁਮਈ ਵਾਸੀ ਮਨੋਰਮਾ ਤ੍ਰਿਪਾਠੀ (24) ਪੁੱਤਰੀ ਰਮਾਕਾਂਤ ਬੀ.ਐੱਡ ਕਰਨ ਤੋਂ ਬਾਅਦ ਸ਼ਿਵਰਾਮਪੁਰ ‘ਚ ਸਿਖਲਾਈ ਲੈ ਰਹੀ ਸੀ। ਇਸ ਤੋਂ ਇਲਾਵਾ ਉਹ ਇੱਕ ਪ੍ਰਾਈਵੇਟ ਸਕੂਲ ਵਿੱਚ ਵੀ ਪੜ੍ਹਾਉਂਦੀ ਸੀ।

ਮਨੋਰਮਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੇ ਮੰਗਲਵਾਰ ਨੂੰ ਤਿਲਕ ਚੜ੍ਹਾਉਣ ਜਾਣਾ ਸੀ। ਐਤਵਾਰ ਸ਼ਾਮ ਨੂੰ ਪਰਿਵਾਰਕ ਮੈਂਬਰ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। ਘਰ ਵਿੱਚ ਸਿਰਫ਼ ਉਸ ਦੀ ਮਾਂ ਅਤੇ ਧੀ ਹੀ ਸਨ। ਇਸ ਦੌਰਾਨ ਉਸ ਨੇ ਕਮਰੇ ‘ਚ ਜਾ ਕੇ ਪੱਖੇ ਨਾਲ ਦੁਪੱਟੇ ਦਾ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।

ਦੂਜੇ ਪਾਸੇ ਖੁਦਕੁਸ਼ੀ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀਪਇੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੋਸਟਮਾਰਟਮ ਦੀ ਰਿਪੋਰਟ ਮਿਲਣ ‘ਤੇ ਪੁਲਿਸ ਨੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।