<p><strong>ਚੰਡੀਗੜ੍ਹ&comma; 7 ਜਨਵਰੀ &vert;<&sol;strong> ਪੰਜਾਬ ਭਰ ਵਿਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ।<&sol;p>&NewLine;<p>ਇਥੇ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦਾ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।<&sol;p>&NewLine;<p>ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਇੰਤਕਾਲ ਦੇ 31 ਹਜ਼ਾਰ ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿਚ ਲੰਬਿਤ ਪਏ ਕੇਸਾਂ ਦਾ ਇਕ ਦਿਨ ਵਿਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ &&num;8216&semi;ਨਵੇਂ ਯੁੱਗ ਦੀ ਸ਼ੁਰੂਆਤ&&num;8217&semi; ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।<&sol;p>&NewLine;<p>ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ-ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ&comma; ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;