&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕਾਰਜ ਨੂੰ 2 ਸ਼ਿਫਟਾਂ ਵਿਚ ਚਲਾਉਣ ਦੇ ਹੁਕਮ ਦਿੱਤੇ ਹਨ। ਸ&period; ਬੈਂਸ ਅੱਜ ਇਥੇ ਪੰਜਾਬ ਸਿਵਲ ਸਕਤਰੇਤ ਵਿਖੇ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਹਫਤਾਵਾਰੀ ਪ੍ਰਗਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।<br><br>ਮੀਟਿੰਗ ਦੌਰਾਨ ਪੰਜਾਬ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ&period;ਟੀ&period;ਓ&period; ਵੱਲੋਂ ਨੰਗਲ ਫਲਾਈਓਵਰ ਦੀ ਉਸਾਰੀ ਸਬੰਧੀ ਕੰਪਨੀ ਵੱਲੋਂ ਅਪਣਾਈ ਗਈ ਢਿੱਲੀ-ਮੱਠੀ ਕਾਰਗੁਜ਼ਾਰੀ ਦੇ ਅਧਿਕਾਰੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕੰਪਨੀ ਦੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਜੇ ਹੁਣ ਮਿੱਥੇ ਸਮਾਂ-ਸੀਮਾ ਵਿਚ ਫਲਾਈਓਵਰ ਦੀ ਉਸਾਰੀ ਦਾ ਕਾਰਜ ਮੁਕੰਮਲ ਨਹੀਂ ਹੋਇਆ ਤਾਂ ਕੰਪਨੀ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਕੰਪਨੀ ਨੂੰ ਭਵਿੱਖ ਵਿਚ ਕੋਈ ਟੈਂਡਰ ਨਹੀਂ ਦਿੱਤਾ ਜਾਵੇਗਾ।<br><br>ਹਰਭਜਨ ਸਿੰਘ ਈ&period;ਟੀ&period;ਓ&period; ਨੇ ਇਸ ਫਲਾਈਓਵਰ ਦੀ ਉਸਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ 23 ਜੂਨ 2023 ਨੂੰ ਆਪਣੇ ਦਫ਼ਤਰ ਵਿਚ ਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗ ਮੁੜ ਰੱਖੀ। ਕੈਬਨਿਟ ਮੰਤਰੀ ਬੈਂਸ ਨੇ ਮੀਟਿੰਗ ਵਿਚ ਹਾਜ਼ਰ ਐਸ&period;ਡੀ&period;ਐਮ&period; ਮਨੀਸ਼ਾ ਰਾਣਾ ਨੂੰ ਨਿਰਦੇਸ਼ ਦਿੱਤੇ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜ ਵਿਚ ਵੀ ਤੇਜ਼ੀ ਲਿਆਂਦੀ ਜਾਵੇ। ਇਸ ਮੀਟਿੰਗ ਵਿਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ&comma; ਪੀ&period;ਡਬਲਯੂ&period;ਡੀ&period; ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਹਾਜ਼ਰ ਸਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;