ਹਰਸਿਮਰਤ ਕੌਰ ਬਾਦਲ ਦੀ ਬਿਗੜੀ ਹਾਲਾਤ,ਪੀਜੀਆਈ ‘ਚ ਦਾਖਲ

0
660

ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਮਿਰਤ ਕੌਰ ਬਾਦਲ ਨੂੰ ਪੀਜੀਆਈ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਆਇਸੋਲੇਸ਼ਨ ‘ਚ ਰੱਖਿਆ ਗਿਆ ਹੈ।

ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ ‘ਚ ਪਰੇਸ਼ਾਨੀ ਦੇ ਚੱਲਦਿਆਂ ਪੀਜੀਆਈ ਦਾਖਲ ਕਰਾਇਆ ਗਿਆ ਹੈ। ਹਰਸਮਿਰਤ ਬਾਦਲ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੂੰ ਐਮਰਜੈਂਸੀ ਵਾਰਡ ‘ਚ ਆਇਸੋਲੇਸ਼ਨ ‘ਚ ਰੱਖਿਆ ਗਿਆ ਹੈ।

ਹਰਸਮਿਰਤ ਬਾਦਲ ਕੇਂਦਰੀ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।