ਹਰਿਆਣਾ, 20 ਅਕਤੂਬਰ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਸੜਕ ਹਾਦਸੇ ਵਿਚ 7 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਸੱਲ੍ਹਵਾਸ ਨੇੜੇ ਵਾਪਰਿਆ। ਇਥੇ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ‘ਚ ਟਰੈਕਟਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਟਰੈਕਟਰ ‘ਤੇ ਸਵਾਰ ਦੂਜੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ।

ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲ ਦੇ ਸਚਿਨ ਪੁੱਤਰ ਪਿਕ ਵਾਸੀ ਜਮਾਲਪੁਰ ਵਜੋਂ ਹੋਈ ਹੈ। ਉਹ ਆਪਣੇ ਚਾਚੇ ਪ੍ਰਵੀਨ ਨਾਲ ਟਰੈਕਟਰ ‘ਤੇ ਸਵਾਰ ਹੋ ਕੇ ਪਿੰਡ ਜਮਾਲਪੁਰ ਆ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸਚਿਨ 7 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਝੱਜਰ ‘ਚ ਨੌਕਰੀ ਲਈ ਕੋਚਿੰਗ ਲੈ ਰਿਹਾ ਸੀ। ਪੜ੍ਹਾਈ ਦੇ ਨਾਲ-ਨਾਲ ਉਹ ਖੇਤੀ ਵਿਚ ਵੀ ਮਾਪਿਆਂ ਦੀ ਮਦਦ ਕਰਦਾ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਥਾਣਾ ਸਲਹਾਸ ਤੋਂ ਆਏ ਤਫ਼ਤੀਸ਼ੀ ਅਫ਼ਸਰ SI ਸੰਜੇ ਕੁਮਾਰ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਟਰੱਕ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।